J&K : ਪੁਲਵਾਮਾ ‘ਚ CRPF ਦੇ ਕਾਫਿਲੇ ਉੱਤੇ ਅੱਤਵਾਦੀ ਹਮਲਾ, ਪਹਿਲਾਂ IED ਕੀਤੀ ਬਲਾਸਟ ਫਿਰ ਫਾਇਰਿੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ  ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ(CRPF) ਉੱਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਹੈ। ਦਹਿਸ਼ਤਗਰਦਾਂ ਨੇ ਸੀਆਰਪੀਐਫ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ  ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ(CRPF) ਉੱਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਹੈ। ਦਹਿਸ਼ਤਗਰਦਾਂ ਨੇ ਸੀਆਰਪੀਐਫ ਦੇ ਕਾਫਿਲੇ ਨੂੰ ਨਿਸ਼ਾਨਾ ਬਣਾਉਣ ਲਈ ਆਈਈਡੀ ਦੇ ਜਰੀਏ ਬਲਾਸਟ ਕੀਤਾ ਅਤੇ ਬਾਅਦ ਵਿਚ ਫਾਇਰਿੰਗ ਕੀਤੀ ਹੈ। ਹਾਲਾਂਕਿ ਇਸ ਹਮਲੇ ਵਿਚ ਕਿਸੇ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਆਈ ਹੈ। ਉੱਥੇ ਹੀ ਅੱਤਵਾਦੀ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਰੱਫੂ ਚੱਕਰ ਹੋ ਗਏ ਹਨ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਪੁਲਵਾਮਾ ਵਿਚ ਸਰਕੁਲਰ ਰੋਡ ਦੇ ਕਿਨਾਰੇ ਅਣਪਛਾਤੇ ਅੱਤਵਾਦੀਆਂ ਨੇ ਪਹਿਲਾਂ ਆਈਈਡੀ ਬਲਾਸਟ ਦੇ ਜਰੀਏ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ ਜਿਸ ਵਿਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਸੀਆਰਪੀਐਫ ਦੀ 182 ਬਟਾਲੀਅਨ ਦਾ ਇਕ ਜਵਾਨ ਮਾਮੂਲੀ ਰੂਪ ਨਾਲ  ਜ਼ਖ਼ਮੀ ਹੋ ਗਿਆ, ਇਸ ਤੋਂ ਬਾਅਦ ਅੱਤਵਾਦੀਆਂ ਨੇ ਗੋਲੀਆਂ ਚਲਾਈਆਂ ਅਤੇ ਮੌਕੇ ਤੋ ਫਰਾਰ ਹੋ ਗਏ। ਉੱਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਸੈਨਾ ਅਤੇ ਪੁਲਿਸ ਦੇ ਵੱਡੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪੂਰੇ ਇਲਾਕੇ ਦੇ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਅਭਿਆਨਾ ਚਲਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਜੰਮੂ ਕਸ਼ਮੀਰ ਵਿਚ ਸੈਨਾ ਅਤੇ ਪੁਲਿਸ ਸੰਯੁਕਤ ਆਪ੍ਰੇਸ਼ਨ ਚਲਾ ਕੇ ਤੇਜ਼ੀ ਨਾਲ ਅੱਤਵਾਦੀਆਂ ਦਾ ਖਾਤਮਾ ਕਰ ਰਹੀ ਹੈ। ਹਰ ਦਿਨ ਘਾਟੀ ਦੇ ਕਿਸੇ ਨਾ ਕਿਸੇ ਹਿੱਸੇ ਤੋਂ ਦਹਿਸ਼ਤਗਰਦਾਂ ਨਾਲ ਮੁੱਠਭੇੜ ਦੀਆਂ ਖਬਰਾਂ ਆ ਰਹੀਆਂ ਹਨ ਜਿਸ ਕਰਕੇ ਅੱਤਵਾਦੀਆਂ ਬੋਖਲਾਏ ਹੋਏ ਹਨ। ਇਹੀ ਕਾਰਨ ਹੈ ਕਿ ਉਹ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਲਈ ਅਜਿਹੇ ਤਰੀਕੇ ਵਰਤ ਰਹੇ ਹਨ। ਹਾਲਾਂਕਿ ਸੈਨਾ ਵੀ ਅੱਤਵਾਦੀਆਂ ਦੇ ਹਰ ਹਮਲੇ ਨੂੰ ਨਾਕਾਮ ਕਰ ਰਹੀ ਹੈ।

Leave a Reply

Your email address will not be published. Required fields are marked *