ਪੰਜਾਬ ‘ਚ ਦਾਖਿਲ ਹੋਣ ਲਈ ਅੱਜ ਤੋਂ ਈ-ਰਜਿਸਟ੍ਰੇਸ਼ਨ ਜ਼ਰੂਰੀ, ਜਾਣੋ ਕੀ ਹੈ ਪੂਰੀ ਪ੍ਰਕਿਰਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਅੱਜ ਤੋਂ ਦੂਜੇ ਸੂਬਿਆਂ ਤੋਂ ਆਉਣ ਵਾਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਅੱਜ ਤੋਂ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਨਿਯਮਾਂ ਨੂੰ ਹੋਰ ਸਖਤ ਕਰ ਦਿੱਤਾ ਹੈ ਜਿਸ ਮੁਤਾਬਕ ਸੂਬੇ ਵਿਚ ਪ੍ਰਵੇਸ਼ ਕਰਨ ਵਾਲੇ ਦੂਜੇ ਰਾਜਾਂ ਦੇ ਯਾਤਰੀਆਂ ਨੂੰ ਪਹਿਲਾਂ ਈ- ਰਜਿਸਟ੍ਰੇਸ਼ਨ ਕਰਵਾਉਣ ਲਾਜ਼ਮੀ ਹੋਵੇਗਾ। ਇਹ ਹੁਕਮ ਰਾਤ 12 ਵਜੇ ਤੋਂ ਪ੍ਰਭਾਵੀ ਹੋ ਚੁੱਕੇ ਹਨ।

ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੜਕੀ ਰਸਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਜਾਂ ਪੰਜਾਬ ਵਿੱਚੋਂ ਲੰਘਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਸਲਾਹ ਦਿੱਤੀ ਗਈ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜਾਂ ਤਾਂ ਕੋਵਾ ਐਪ ਜਾਂ ਵੈਬ ਲਿੰਕhttps://cova.punjab.gov.in/registration,  ਰਾਹੀਂ ਸਵੈ-ਰਜਿਸਟਰਡ ਹੋਣ। ਰਜਿਸਟ੍ਰੇਸ਼ਨ ਉਪਰੰਤ ਮੁੱਢਲੇ ਯਾਤਰੂ ਨੂੰ ਐਸ.ਐਮ.ਐਸ ਰਾਹੀਂ ਕਨਫਰਮੇਸ਼ਨ ਲਿੰਕ ਪ੍ਰਾਪਤ ਹੋਵੇਗਾ। ਯਾਤਰੀ ਪ੍ਰਾਪਤ ਹੋਏ ਲਿੰਕ ਨੂੰ ਏ 4 ਸਾਈਜ ਦੀ ਸ਼ੀਟ ‘ਤੇ ਪ੍ਰਿੰਟ ਕੱਢਕੇ ਆਪਣੀ ਗੱਡੀ ਦੇ ਸ਼ੀਸ਼ੇ ‘ਤੇ ਲਗਾਉਣ।ਇਸ ਈ-ਰਜਿਸਟ੍ਰੇਸ਼ਨ ਦਾ ਮੰਤਵ ਚੈਕਿੰਗ ਵਾਲੀਆਂ ਥਾਵਾਂ ‘ਤੇ ਲੰਮੀਆਂ ਕਤਾਰਾਂ ਜਾਂ ਭੀੜ-ਭੜੱਕੇ ਕਾਰਨ ਹੋਣ ਵਾਲੀ ਮੁਸ਼ਕਿਲ ਤੋਂ ਯਾਤਰੂਆਂ ਨੂੰ ਬਚਾਉਣਾ ਹੈ। ਜਦੋਂ ਦੂਜੇ ਸੂਬਿਆਂ ਤੋਂ ਯਾਤਰੀ ਪੰਜਾਬ ਵਿਚ ਦਾਖਲ ਹੋਣਗੇ ਉਦੋਂ ਸੀਮਾਂ ‘ਤੇ ਚੈਕਿੰਗ ਪੁਆਇੰਟਾਂ ‘ਤੇ ਸਟਾਫ ਵੱਲੋਂ ਪ੍ਰਿੰਟ ਵਾਲੇ (QR) ਕੋਡ ਨੂੰ ਸਕੈਨ ਕੀਤਾ ਜਾਵੇਗਾ ਤੇ ਮੈਡੀਕਲ ਸਕਰੀਨਿੰਗ ਹੋਵੇਗੀ, ਇਸ ਦੌਰਾਨ ਕੋਵਿਡ ਦੇ ਲੱਛਣ ਸਾਹਮਣੇ ਆਉਣ ਦੀ ਸੂਰਤ ਵਿੱਚ ਸੀਮਾ ਚੈਕਿੰਗ ਪੁਆਇੰਟ ‘ਤੇ ਸਿਹਤ ਕਰਮਚਾਰੀਆਂ ਵੱਲੋਂ ਯਾਤਰੀ/ਯਾਤਰੀਆਂ ਦੀ ਸਹਾਇਤਾ ਅਤੇ ਮਾਰਗ ਦਰਸ਼ਨ ਕੀਤਾ ਜਾਵੇਗਾ। ਉਹ ਮੁਸਾਫਰ ਜੋ ਸੂਬੇ ‘ਚ ਪ੍ਰਵੇਸ਼ ਕਰ ਰਹੇ ਹਨ ਅਤੇ ਸਿਰਫ ਇੱਥੋਂ ਗੁਜ਼ਰ ਨਹੀਂ ਰਹੇ, ਨੂੰ ਚੈੱਕ-ਪੁਆਇੰਟ ਸਫਲਤਾ ਨਾਲ ਪਾਰ ਕਰ ਲੈਣ ਤੋਂ ਬਾਅਦ ਜਿਨ੍ਹਾਂ ‘ਚ ਲੱਛਣ ਨਾ ਮਿਲੇ, ਨੂੰ 14 ਦਿਨਾਂ ਲਈ ਆਪਣੇ ਘਰਾਂ ਵਿੱਚ ਸਵੈ-ਏਕਾਂਤਵਾਸ ਰਹਿਣਾ ਹੋਵੇਗਾ। ਏਕਾਂਤਵਾਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਸਬੰਧੀ ਜਾਣਕਾਰੀ ਰੋਜ਼ਾਨਾ ਆਧਾਰ ‘ਤੇ ਹੈਲਪਲਾਈਨ ਨੰਬਰ 112 ਜਾਂ ਕੋਵਾ ਐਪ ਰਾਹੀਂ ਦੇਣੀ ਹੋਵੇਗੀ।

 

Leave a Reply

Your email address will not be published. Required fields are marked *