ਬ੍ਰਾਜ਼ੀਲ ਦੇ ਰਾਸ਼ਟਰਪਤੀ ਪਾਏ ਗਏ ਕੋਰੋਨਾ ਪਾਜ਼ੀਟਿਵ, ਕੋਰੋਨਾ ਨੂੰ ਗੰਭੀਰਤਾ ਨਾਲ ਨਾ ਲੈਣ ਕਰਕੇ ਝੇਲ ਚੁੱਕੇ ਨੇ ਆਲੋਚਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਆਪਣੇ ਪੈਰ ਪਸਾਰੇ ਹੋਏ ਹਨ। ਇਹ ਮਹਾਂਮਾਰੀ ਹਰ ਆਮ ਤੋਂ ਖਾਸ ਵਿਅਕਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਆਪਣੇ ਪੈਰ ਪਸਾਰੇ ਹੋਏ ਹਨ। ਇਹ ਮਹਾਂਮਾਰੀ ਹਰ ਆਮ ਤੋਂ ਖਾਸ ਵਿਅਕਤੀ ਨੂੰ ਆਪਣੀ ਚਪੇਟ ਵਿਚ ਲੈ ਰਹੀ ਹੈ। ਵਿਸ਼ਵ ਵਿਚ ਕੋਰੋਨਾ ਨਾਲ ਅਮਰੀਕਾ ਤੋਂ ਬਾਅਦ ਬੁਰੀ ਤਰ੍ਹਾ ਪ੍ਰਭਾਵਿਤ ਹੋ ਰਹੇ ਬ੍ਰਾਜ਼ੀਲ, ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਦੇਸ਼ ਦੀ ਜਨਤਾ ਨੂੰ ਦਿੱਤੀ ਹੈ।

Brazil President Jair Bolsonaro tests positive for Covid-19 ...

ਮੀਡੀਆ ਰਿਪੋਰਟਾਂ ਮੁਤਾਬਕ ਰਾਜਧਾਨੀ ਬਰਾਸੀਲੀਆ ਵਿਚ ਬੀਤੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਸ਼ਟਰਪਤੀ ਬੋਲਸੋਨਾਰੋ ਨੇ ਕਿਹਾ ਕਿ ”ਮੇਰਾ ਚੌਥਾ ਟੈਸਟ ਪਾਜ਼ੀਟਿਵ ਆਇਆ ਹੈ। ਮੈ ਠੀਕ ਹਾਂ, ਨੋਰਮਲ ਹਾਂ, ਮੈ ਇੱਥੇ ਟਹਿਲਣਾ ਤੱਕ ਚਾਹੁੰਦਾ ਹਾਂ ਪਰ ਮੈਡੀਕਲ ਸਲਾਹ ਕਾਰਨ ਨਹੀਂ ਜਾ ਸਕਦਾ”। ਉਨ੍ਹਾਂ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ ਮੇਰਾ ਟੈਸਟ ਹੋਇਆ ਹੈ ਅਤੇ ਐਕਸ-ਰੇ ਵਿਚ ਮੇਰੇ ਫੇਫੜੇ ਸਹੀ ਪਾਏ ਗਏ ਹਨ। ਮਾਰਚ ਵਿਚ ਫਲੋਰਿਡਾ ‘ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਤੋਂ ਬਾਅਦ ਉਹ ਤਿੰਨ ਵਾਰ  ਟੈਸਟ ਵਿਚ ਕੋਰੋਨਾ ਨੈਗਟਿਵ ਪਾਏ ਗਏ ਹਨ। ਦੱਸ ਦਈਏ ਕਿ ਬੋਲਸੋਨਾਰੋ ਜਾਨਲੇਵਾ ਕੋਰੋਨਾ ਵਾਇਰਸ ਨੂੰ ਬਹੁਤ ਹਲਕੇ ਵਿਚ ਲੈਂਦੇ ਵਿਖਾਈ ਦਿੱਤੇ ਹਨ। ਉਨ੍ਹਾਂ ਨੇ ਦੇਸ਼ ਵਿਚ ਸੰਕਰਮਨ ਨੂੰ ਰੋਕਣ ਲਈ ਲਾਕਡਾਊਨ ਲਗਾਉਣ ਦਾ ਵਿਰੋਧ ਕੀਤਾ ਸੀ ਜਿਸ ਦੇ ਪਿੱਛੇ ਆਰਥਿਕ ਸੰਕਟ ਤੇ ਅਰਥਵਿਵਸਥਾ ਨੂੰ ਕਾਰਨ ਦੱਸਿਆ ਸੀ। ਕਈ ਮੌਕਿਆਂ ਉੱਤੇ ਉਨ੍ਹਾਂ ਨੇ ਸੋਸ਼ਲ ਡਿਸਟੈਂਸਿੰਗ ਤੱਕ ਦਾ ਪਾਲਣ ਨਹੀਂ ਕੀਤਾ ਜਿਸ ਦੇ ਲਈ ਦੇਸ਼ ਦੀ ਅਦਾਲਤ ਤੱਕ ਉਨ੍ਹਾਂ ਨੂੰ ਫਟਕਾਰ ਲਗਾ ਚੁੱਕੀ ਹੈ। ਅਦਾਲਤ ਨੇ ਕਿਹਾ ਸੀ ਕਿ ਦੇਸ਼ ਦੇ ਰਾਸ਼ਟਰਪਤੀ ਨੂੰ ਪਬਲਿਕ ਵਿਚ ਮਾਸਕ ਪਹਿਣਨਾ ਜ਼ਰੂਰੀ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਉੱਤੇ ਜ਼ੁਰਮਾਨਾ ਲਗਾਇਆ ਜਾ ਸਕਦਾ ਹੈ। ਕੋਰੋਨਾ ਪ੍ਰਤੀ ਗੰਭੀਰਤਾ ਨੇ ਦਿਖਾਉਣ ਕਰਕੇ ਉਨ੍ਹਾਂ ਦੀ ਕਾਫੀ ਆਲੋਚਨਾ ਵੀ ਹੋਈ ਹੈ। ਜ਼ਿਕਰਯੋਗ ਹੈ ਕਿ ਬ੍ਰਾਜ਼ੀਲ ਅਮਰੀਕਾ ਤੋਂ ਬਾਅਦ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲਾ ਦੁਨੀਆ ਦਾ ਦੂਜਾ ਦੇਸ਼ ਹੈ।ਇੱਥੇ ਹੁਣ ਤੱਕ 1,674,655 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 66,868 ਜਾਨਾਂ ਜਾ ਚੁੱਕੀਆਂ ਹਨ। ਉੱਥੇ ਹੀ 1,117,922 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Leave a Reply

Your email address will not be published. Required fields are marked *