ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਵਾਉਣ ਲਈ ਸੀਐਮ ਕੈਪਟਨ ਪੀਐਮ ਮੋਦੀ ਤੇ ਅਮਿਤ ਸ਼ਾਹ ਨੂੰ ਲਿਖਣਗੇ ਪੱਤਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੀ 7 ਜੁਲਾਈ ਨੂੰ ਯੂਨੀਵਰਸਿਟੀ ਗਰਾਂਟ ਕਮਿਸ਼ਨ(ਯੂਜੀਸੀ) ਨੇ ਸਤੰਬਰ ਦੇ ਅਖੀਰ ਤੱਕ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਆਖਰੀ ਸਮੈਸਟਰ ਦੀਆਂ ਪ੍ਰੀਖਿਆਵਾਂ ਲੈਣ ਸੰਬੰਧੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੀ 7 ਜੁਲਾਈ ਨੂੰ ਯੂਨੀਵਰਸਿਟੀ ਗਰਾਂਟ ਕਮਿਸ਼ਨ(ਯੂਜੀਸੀ) ਨੇ ਸਤੰਬਰ ਦੇ ਅਖੀਰ ਤੱਕ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਆਖਰੀ ਸਮੈਸਟਰ ਦੀਆਂ ਪ੍ਰੀਖਿਆਵਾਂ ਲੈਣ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਪਰ ਪੰਜਾਬ ਸਰਕਾਰ ਯੂਜੀਸੀ ਦੇ ਇਸ ਫੈਸਲੇ ਦੇ ਵਿਰੁੱਧ ਖੜ੍ਹੀ ਨਜ਼ਰ ਆ ਰਹੀ ਹੈ। ਦਰਅਸਲ ਸੀਐਮ ਕੈਪਟਨ ਨੇ ਕਿਹਾ ਹੈ ਕਿ ਉਹ ਕੋਰੋਨਾ ਸੰਕਟ ਕਾਰਨ ਇਹ ਪ੍ਰੀਖਿਆਵਾਂ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖਣਗੇ।

ਮੁੱਖ ਮੰਤਰੀ ਦਫਤਰ ਤੋਂ ਜਾਰੀ ਹੋਏ ਬਿਆਨ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਰੋਨਾ ਕਾਰਨ ਪ੍ਰੀਖਿਆਵਾਂ ਦੇ ਲਈ ਸਥਿਤੀ ਗੈਰ-ਅਨੁਕੂਲ ਕਰਾਰ ਦਿੰਦਿਆ ਕਿਹਾ ਹੈ ਕਿ ਉਹ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਿਦਿਆਰਥੀਆਂ ਦੇ ਹਿੱਤਾਂ ਅਤੇ ਸੁਰੱਖਿਆ ਲਈ ਯੂਨੀਵਰਸਿਟੀਆਂ/ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਲਈ ਪੱਤਰ ਲਿਖਣਗੇ। ਸੀਐਮ ਕੈਪਟਨ ਨੇ ਅੱਗੇ ਕਿਹਾ ਹੈ ਕਿ ਉਹ ਸਤੰਬਰ ਤੱਕ ਯੂਨੀਵਰਸਿਟੀ ਅਤੇ ਕਾਲਜਾਂ ਵਿਚ ਅੰਤਮ ਸ਼ਰਤਾਂ ਦੀਆਂ ਪ੍ਰੀਖਿਆਵਾਂ ਦੇ ਲਾਜ਼ਮੀ ਆਯੋਜਨ ਲਈ 6 ਜੁਲਾਈ ਦੇ ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਅਤੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਦਿਸ਼ਾ-ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕਰਨਗੇ।

ਦੱਸ ਦਈਏ ਕਿ ਬੀਤੇ ਸ਼ਨੀਵਾਰ ਆਸਕ ਕੈਪਟਨ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਵਿਡ ਮਹਾਂਮਾਰੀ ਦੇ ਚਲਦਿਆਂ ਯੂਨੀਵਰਸਿਟੀ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਯੂਨੀਵਰਸਿਟੀ ਤੇ ਕਾਲਜਾਂ ਦੇ ਵਿਦਿਆਰਥੀ ਪਿਛਲੇ ਸਾਲ ਦੇ ਨਤੀਜਿਆਂ ਦੇ ਆਧਾਰ ‘ਤੇ ਪ੍ਰਮੋਟ ਕਰ ਦਿੱਤੇ ਜਾਣਗੇ। ਹਾਲਾਂਕਿ ਜਿਹੜੇ ਵਿਦਿਆਰਥੀ ਆਪਣੇ ਪ੍ਰਦਰਸ਼ਨ ਨੂੰ ਹੋਰ ਸੁਧਾਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਬਾਅਦ ਵਿੱਚ ਨਵੇਂ ਇਮਤਿਹਾਨਾਂ ਰਾਹੀਂ ਮੌਕਾ ਦਿੱਤਾ ਜਾਵੇਗਾ ਜਦੋਂ ਕੋਵਿਡ ਸੰਕਟ ਦੂਰ ਹੋ ਜਾਵੇਗਾ। ਇਸ ਤੋਂ ਇਲਾਵਾ ਕੁਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਬੇਰੋਕ ਜਾਰੀ ਰਹਿਣਗੀਆਂ।

Leave a Reply

Your email address will not be published. Required fields are marked *