ਨਿੱਜੀ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ਉੱਤੇ ਮਾਪਿਆਂ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਵੱਡਾ ਝਟਕਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ਉੱਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਮਾਪਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਕੋਰਟ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ਉੱਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਮਾਪਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਕੋਰਟ ਨੇ ਤਾਲਾਬੰਦੀ ਦੌਰਾਨ ਨਿੱਜੀ ਸਕੂਲਾਂ ਦੁਆਰਾ ਲਈਆਂ ਜਾ ਰਹੀਆਂ ਫੀਸਾਂ ਵਿਰੁੱਧ ਦਾਖਲ ਕੀਤੀ ਪਟੀਸ਼ਨ ਸੁਣਨ ਤੋਂ ਇਨਾਕਰ ਕਰ ਦਿੱਤਾ ਹੈ ਅਤੇ ਇਹ ਮਾਮਲਾ ਹਾਈਕੋਰਟ ਵਿਚ ਲਿਜਾਣ ਲਈ ਕਿਹਾ ਹੈ।

https://www.facebook.com/watch/?v=281938219555526

ਦਰਅਸਲ 8 ਸੂਬਿਆਂ ਦੇ ਮਾਪਿਆਂ ਨੇ ਲਾਕਡਾਊਨ ਦੌਰਾਨ ਨਿੱਜੀ ਸਕੂਲਾਂ ਦੁਆਰਾ ਬੱਚਿਆਂ ਤੋਂ ਲਈ ਜਾ ਰਹੀ ਫੀਸਾਂ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ ਜਿਸ ਉੱਤੇ ਅਦਾਲਤ ਨੇ ਕਿਹਾ ਹੈ ਕਿ ਹਰ ਸੂਬੇ ਦੇ ਹਾਲਾਤ ਅਤੇ ਤੱਥ ਵੱਖਰੇ ਹਨ। ਅਥਾਰਟੀ ਵੀ ਵੱਖਰੀ ਹੈ। ਇਸ ਲਈ ਅਜਿਹੇ ਮਾਮਲਿਆਂ ਨੂੰ ਹਾਈਕੋਰਟ ਵਿਚ ਲਿਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਹੈ ਕਿ ਜੇਕਰ ਹਾਈਕੋਰਟ ਦੁਆਰਾ ਦਿੱਤੇ ਹੁਕਮ ਤੋਂ ਤੁਸੀ ਸੰਤੁਸ਼ਟ ਨਹੀਂ ਹਨ ਤਾਂ ਸੁਪਰੀਮ ਕੋਰਟ ਵਿਚ ਇਹ ਮਾਮਲਾ ਲਿਆਇਆ ਜਾ ਸਕਦਾ ਹੈ। ਕੋਰਟ ਮੁਤਾਬਕ ਪੂਰੇ ਦੇਸ਼ ਉੱਤੇ ਲਾਗੂ ਹੋਣ ਵਾਲਾ ਆਦੇਸ਼ ਨਹੀਂ ਦਿੱਤਾ ਜਾ ਸਕਦਾ ਹੈ। ਦੱਸ ਦਈਏ ਕਿ ਮਾਪੇ ਲਗਾਤਾਰ ਨਿੱਜੀ ਸਕੂਲਾਂ ਦੁਆਰਾ ਲਾਕਡਾਊਨ ਦੌਰਾਨ ਬੱਚਿਆਂ ਤੋਂ ਫੀਸਾਂ ਲੈਣ ਦਾ ਵਿਰੋਧ ਕਰ ਰਹੇ ਹਨ। ਇਹ ਮਾਮਲਾ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਚੁੱਕਿਆ ਹੈ ਜਿੱਥੇ ਕੋਰਟ ਨੇ ਪੰਜਾਬ ਵਿਚ ਨਿੱਜੀ ਸਕੂਲਾਂ ਨੂੰ ਬੱਚਿਆਂ ਦੇ ਮਾਪਿਆਂ ਤੋਂ ਪੂਰੀ ਫੀਸ ਲੈਣ ਦੀ ਇਜ਼ਾਜਤ ਦੇ ਦਿੱਤੀ ਹੈ।ਇਸ ਫੈਸਲੇ ਨਾਲ ਪੰਜਾਬ ਸਰਕਾਰ ਅਤੇ ਮਾਪਿਆਂ ਨੂੰ ਵੱਡਾ ਝਟਕਾ ਲੱਗ ਚੁੱਕਿਆ ਹੈ। ਦੋਵੇਂ ਧੀਰਾਂ ਇਸ ਫੈਸਲੇ ਵਿਰੁੱਧ ਹਾਈਕੋਰਟ ਦੀ ਡਬਲ ਬੈਂਚ ਕੋਲ ਪਟੀਸ਼ਨ ਦਾਖਲ ਕਰਨ ਦੀ ਗੱਲ ਕਹਿ ਚੁੱਕੀਆਂ ਹਨ।

Leave a Reply

Your email address will not be published. Required fields are marked *