ਗਾਇਕ ਗੁਰਨਾਮ ਭੁੱਲਰ ਨੂੰ ਬਿਨਾਂ ਇਜ਼ਾਜਤ ਸ਼ੂਟਿੰਗ ਕਰਨੀ ਪਈ ਮਹਿੰਗੀ, ਮਾਮਲਾ ਹੋਇਆ ਦਰਜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਬਿਨਾਂ ਇਜ਼ਾਜਤ ਗਾਣੇ ਦੀ ਸ਼ੂਟਿੰਗ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਨਾ ਮਹਿੰਗਾ ਪੈ ਗਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਬਿਨਾਂ ਇਜ਼ਾਜਤ ਗਾਣੇ ਦੀ ਸ਼ੂਟਿੰਗ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਨਾ ਮਹਿੰਗਾ ਪੈ ਗਿਆ ਹੈ। ਦਰਅਸਲ ਪਟਿਆਲਾ ਪੁਲਿਸ ਨੇ ਬੀਤੀ ਸ਼ਾਮ ਗੁਰਨਾਮ ਭੁੱਲਰ, ਵੀਡੀਓ ਡਾਇਰੈਕਟਰ ਖੁਸ਼ਪਾਲ ਸਿੰਘ, ਰਾਜਪੁਰਾ ਪ੍ਰਾਈਮ ਮਾਲ ਦੇ ਮਾਲਕ ਅਸ਼ਵਿਨ ਸੂਰੀ ਅਤੇ 41 ਹੋਰਨਾਂ ਵਿਰੁੱਧ ਕੋਵਿਡ-19 ਪ੍ਰੋਟੋਕਾਲ ਦੀ ਉਲੰਘਣਾ ਕਰਨ ਸਬੰਧੀਂ ਪੁਲਿਸ ਕੇਸ ਦਰਜ ਕੀਤਾ ਹੈ ਜਿਸ ਦੀ ਜਾਣਕਾਰੀ ਪਟਿਆਲਾ ਜ਼ਿਲ੍ਹਾ ਦੇ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਦਿੱਤੀ ਹੈ।

https://www.facebook.com/LivingIndiaNewschannel/videos/206933940627303

ਐਸ.ਐਸ.ਪੀ. ਸ. ਸਿੱਧੂ ਨੇ ਦੱਸਿਆ ਕਿ ਰਾਜਪੁਰਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜਪੁਰਾ ਦੇ ਪ੍ਰਾਈਮ ਮਾਲ ਵਿਖੇ ਗੁਰਨਾਮ ਭੁੱਲਰ, ਵੀਡੀਓ ਡਾਇਰੈਕਟਰ ਖੁਸ਼ਪਾਲ ਸਿੰਘ ਅਤੇ 40 ਦੇ ਕਰੀਬ ਹੋਰਨਾਂ ਵਿਅਕਤੀਆਂ ਵੱਲੋਂ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਬਿਨ੍ਹਾਂ ਪ੍ਰਵਾਨਗੀ ਕਿਸੇ ਗਾਣੇ ਦੀ ਸ਼ੂਟਿੰਗ ਕੀਤੀ ਜਾ ਰਹੀ ਹੈ। ਜਦੋਂ ਪੁਲਿਸ ਨੇ ਮੌਕੇ ‘ਤੇ ਜਾ ਕੇ ਪ੍ਰਾਈਮ ਸਿਨੇਮਾ ਦਾ ਮੁਆਇਨਾ ਕੀਤਾ ਤਾਂ ਸ਼ੂਟਿੰਗ ਚੱਲ ਰਹੀ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਗਾਇਕ ਤੇ ਡਾਇਰੈਕਟਰ ਕੋਲ ਇਸ ਸ਼ੂਟਿੰਗ ਦੀ ਕੋਈ ਪ੍ਰਵਾਨਗੀ ਨਹੀਂ ਸੀ ਅਤੇ ਨਾ ਹੀ ਕਿਸੇ ਵੱਲੋਂ ਸਮਾਜਿਕ ਦੂਰੀ ਤੇ ਹੋਰ ਕੋਵਿਡ-19 ਸਬੰਧੀਂ ਸਰਕਾਰ ਵੱਲੋਂ ਜਾਰੀ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਸੀ, ਜਿਸ ਕਰਕੇ ਕੋਰੋਨਾਵਾਇਰਸ ਮਹਾਂਮਾਰੀ ਫੈਲਣ ਦਾ ਖ਼ਤਰਾ ਦੇਖਦਿਆਂ ਸ਼ੂਟਿੰਗ ਬੰਦ ਕਰਵਾ ਕੇ ਸ਼ੂਟਿੰਗ ਦਾ ਸਾਰਾ ਸਾਜੋ ਸਮਾਨ ਵੀ ਪੁਲਿਸ ਨੇ ਕਬਜੇ ‘ਚ ਲੈ ਲਿਆ ਅਤੇ ਥਾਣਾ ਸਦਰ ਰਾਜਪੁਰਾ ਵਿਖੇ ਪੁਲਿਸ ਨੇ ਐਫ.ਆਈ.ਆਰ. ਨੰਬਰ 88 ਮਿਤੀ 11/07/2020 ਆਈ.ਪੀ.ਸੀ. ਦੀ ਧਾਰਾ 188, ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51, ਐਪੀਡੈਮਿਕ ਐਕਟ 1897 ਦੀ ਧਾਰਾ 3 ਤਹਿਤ ਗੁਰਨਾਮ ਭੁੱਲਰ, ਖੁਸ਼ਪਾਲ ਸਿੰਘ, ਸਤੀਸ਼ ਅਹੂਜਾ ਸਮੇਤ ਮਾਲਕ ਅਸ਼ਵਿਨ ਸੂਰੀ ਅਤੇ 40 ਹੋਰਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *