ਪੰਜਾਬ ਸਰਕਾਰ ਹੋਈ ਹੋਰ ਸਖਤ, ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਉਲੰਘਣਾ ਕਰਨ ‘ਤੇ ਹੋਵੇਗੀ FIR

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਪਾਬੰਦੀਆਂ ਹੋਰ ਵਧਾਉਣ ਲਈ ਨਵੀਂ ਗਾਇਡਲਾਈਨਜ਼ ਜਾਰੀ ਕਰ ਦਿੱਤੀਆਂ ਹਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਪਾਬੰਦੀਆਂ ਹੋਰ ਵਧਾਉਣ ਲਈ ਨਵੀਂ ਗਾਇਡਲਾਈਨਜ਼ ਜਾਰੀ ਕਰ ਦਿੱਤੀਆਂ ਹਨ ਜਿਸ ਮੁਤਾਬਕ ਹੁਣ ਸਾਰੇ ਜਨਤਕ ਇਕੱਠਾਂ ‘ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ/ਹੋਰ ਸਮਾਜਿਕ ਸਮਾਗਮਾਂ ਵਿੱਚ 50 ਲੋਕਾਂ ਦੇ ਇੱਕਠ ਨੂੰ ਘਟਾ ਕੇ 30 ਤੱਕ ਸੀਮਿਤ ਕਰ ਦਿੱਤਾ ਹੈ।

ਜਨਤਕ ਇਕੱਠ ਕਰਨ ‘ਤੇ ਲਾਈਆਂ ਰੋਕਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਜ਼ਮੀ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਜਿਸ ਨੂੰ ਹੁਣ ਸਖਤੀ ਨਾਲ ਨਾ-ਮਨਜ਼ੂਰ ਕੀਤਾ ਗਿਆ ਹੈ। ਵਿਆਹ ਅਤੇ ਹੋਰ ਸਮਾਜਿਕ ਸਮਾਗਮਾਂ ਸੰਬੰਧੀ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਨਾ ਕਰਨ ‘ਤੇ ਮੈਰਿਜ ਪੈਲੇਸਾਂ/ਹੋਟਲਾਂ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਲਾਇਸੰਸ ਦੀ ਮੁਅੱਤਲੀ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁਕਵੇਂ ਬੰਦੋਬਸਤ ਕੀਤੇ ਗਏ ਹਨ।

ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੰਮ ਵਾਲੀਆਂ ਥਾਵਾਂ/ਦਫਤਰਾਂ/ਤੰਗ ਥਾਵਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਏਅਰ ਕੰਡੀਸ਼ਨਿੰਗ ਅਤੇ ਹਵਾਦਾਰੀ/ਹਵਾ ਦੇ ਗੇੜ ‘ਤੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰਾਂ ਵਿੱਚ ਜਨਤਕ ਕੰਮਕਾਜ ਨੂੰ ਲੋੜ ਅਧਾਰਿਤ ਅਤੇ ਹੰਗਾਮੀ ਮਸਲਿਆਂ ਨੂੰ ਨਿਪਟਾਉਣ ਤੱਕ ਸੀਮਿਤ ਕੀਤਾ ਜਾ ਸਕਦਾ ਹੈ। ਚਾਹ ਵਰਤਾਉਣ ਆਦਿ ਤੋਂ ਗੁਰੇਜ਼ ਕੀਤਾ ਜਾਵੇਗਾ ਅਤੇ ਕੰਮ ਵਾਲੀ ਥਾਂ ‘ਤੇ ਪੰਜ ਤੋਂ ਵੱਧ ਵਿਅਕਤੀ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ।

ਮੌਨਸੂਨ ਸੀਜ਼ਨ ਦੌਰਾਨ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਸਾਫ-ਸਫਾਈ ਦੀ ਮੁਹਿੰਮ ਦਾ ਫੈਸਲਾ ਕੀਤਾ ਹੈ ਜਿਸ ਨੂੰ ਸ਼ਹਿਰੀ ਸਥਾਨਕ ਸਰਕਾਰਾਂ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਚਲਾਇਆ ਜਾਵੇਗਾ ਤਾਂ ਜੋ ਡੇਂਗੂ/ਵੈਕਟਰ ਬਾਰਨ ਬਿਮਾਰੀਆਂ ਨੂੰ ਰੋਕਿਆ ਜਾ ਸਕੇ।

Leave a Reply

Your email address will not be published. Required fields are marked *