ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵੀ ਕੋਰੋਨਾ ਦੇ ਪ੍ਰਕੋਪ ਨੂੰ ਝੇਲ ਰਿਹਾ ਹੈ। ਪੂਰੇ ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 9 ਲੱਖ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ। ਜਦਕਿ ਮਰਨ ਵਾਲਿਆਂ ਦੀ ਗਿਣਤੀ ਸਾਢੇ 23 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਅੱਜ ਮੰਗਲਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਵਿਚ ਕੋਰੋਨਾ ਦੀ ਤਾਜ਼ਾ ਸਥਿਤੀ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਕੰਟਰੋਲ ਦੀ ਸਥਿਤੀ ਕਾਫੀ ਬੇਹਤਰ ਹੈ।
ਸਿਹਤ ਮੰਤਰਾਲੇ ਵੱਲੋਂ ਰਾਜੇਸ਼ ਭੂਸ਼ਣ ਨੇ ਕਿਹਾ ਹੈ ਕਿ ਦੇਸ਼ ਵਿਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਸੰਖਿਆ ਵੱਧ ਰਹੀ ਹੈ। ਭਾਰਤ ਵਿਚ ਪ੍ਰਤੀ 10 ਲੱਖ ਜਨਸੰਖਿਆ ਉੱਤੇ ਕੋਰੋਨਾ ਦੇ 657 ਮਰੀਜ਼ ਹਨ। ਅਸੀ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿਚੋਂ ਹਾਂ, ਜਿਨ੍ਹਾਂ ਵਿਚੋਂ ਪ੍ਰਤੀ 10 ਲੱਖ ਜਨਸੰਖਿਆ ਉੱਤੇ ਕੋਰੋਨਾ ਵਾਇਰਸ ਸੰਕਰਮਨ ਦੇ ਮਾਮਲੇ ਸੱਭ ਤੋਂ ਘੱਟ ਹਨ। ਦੇਸ਼ ਵਿਚ ਪ੍ਰਤੀ 10 ਲੱਖ ਜਨਸੰਖਿਆ ਉੱਤੇ ਕੋਰੋਨਾ ਕਾਰਨ ਹੋਣ ਵਾਲੀ ਮੌਤਾਂ ਦੀ ਸੰਖਿਆ 17.2 ਫੀਸਦੀ ਹੈ ਅਤੇ ਕਈਂ ਦੇਸ਼ਾਂ ਵਿਚ ਇਹ 35 ਗੁਣਾ ਤੱਕ ਜ਼ਿਆਦਾ ਹੈ।ਸਿਹਤ ਮੰਤਰਾਲੇ ਨੇ ਦੱਸਿਆ ਕਿ ਕੋਰੋਨਾ ਦੇ ਕੁੱਲ ਮਾਮਲਿਆਂ ਦਾ 86 ਫੀਸਦੀ ਹਿੱਸਾ 10 ਸੂਬਿਆਂ ਵਿਚੋਂ ਹੈ, ਇਨ੍ਹਾਂ ਵਿਚੋਂ ਦੋ ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿਚੋਂ 50 ਫੀਸਦੀ ਮਾਮਲੇ ਹਨ ਅਤੇ ਬਾਕੀ 8 ਸੂਬਿਆਂ ਵਿਚੋਂ 36 ਫੀਸਦੀ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਐਕਟਿਵ ਮਾਮਲਿਆਂ ਦੀ ਤੁਲਨਾ ਵਿਚ 1.8 ਗੁਣਾ ਜ਼ਿਆਦਾ ਲੋਕ ਠੀਕ ਹੋਏ ਹਨ ਅਤੇ ਇਸ ਜੁਲਾਈ ਮਹੀਨੇ ਵਿਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਦਰ 63 ਫੀਸਦੀ ਹੋ ਗਈ ਹੈ। ਇਸ ਦੌਰਾਨ ਆਈਸੀਐਮਆਰ ਨੇ ਜਾਣਕਾਰੀ ਦਿੱਤੀ ਹੈ ਕਿ ਭਾਰਤ ਦੀ ਦੋ ਕੰਪਨੀਆਂ ਵੈਕਸੀਨ ਬਣਾਉਣ ਵਿਚ ਅੱਗੇ ਚੱਲ ਰਹੀਆਂ ਹਨ। ਭਾਰਤ ਨੂੰ ਤੇਜੀ ਨਾਲ ਵੈਕਸੀਨ ਤਿਆਰ ਕਰਨ ਦੀ ਲੋੜ ਹੈ ਅਤੇ ਇਸ ਦੇ ਟ੍ਰਾਇਲ ਲਈ 1 ਹਜ਼ਾਰ ਵੈਂਟੀਲੇਟਰ ਤਿਆਰ ਹਨ। ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 28,498 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 553 ਮੌਤਾਂ ਹੋਈਆਂ ਹਨ ਜਿਸ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 9,06,752 ਹੋ ਚੁੱਕੀ ਹੈ ਅਤੇ ਮ੍ਰਿਤਕਾਂ ਦਾ ਅੰਕੜਾ 23,727 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 5,71,460 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 3,11,565 ਹੋ ਗਈ ਹੈ।
