ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਵਾਇਰਸ ਨੇ ਆਮ ਲੋਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਚਪੇਟ ਵਿਚ ਲੈਣ ਦੇ ਨਾਲ ਪੰਜਾਬ ਵਜ਼ਾਰਤ ਵਿਚ ਵੀ ਆਪਣੀ ਦਸਤਕ ਦੇ ਦਿੱਤੀ ਹੈ। ਦਰਅਸਲ ਬੀਤੇ ਦਿਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਮੰਤਰੀਆਂ ਦਾ ਟੈਸਟ ਕੀਤਾ ਗਿਆ ਹੈ ਅਤੇ ਹੁਣ ਸੀਐਮ ਕੈਪਟਨ ਦੀ ਰਿਪੋਰਟ ਆ ਗਈ ਹੈ ਜੋ ਕਿ ਨੈਗੇਟਿਵ ਪਾਈ ਗਈ ਹੈ।
Punjab CM @capt_amarinder tests negative for #COVID19. Day after cabinet colleague Tript Bajwa tested postive, CM also appealed to all ministers, MLAs & Dept secretaries etc to get tested for #coronavirus, especially if they came in contact with any of the infected officers. pic.twitter.com/IOX4SkEVNE
— Raveen Thukral (@Raveen64) July 15, 2020
ਦਰਅਸਲ ਸੀਐਮ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ‘’ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੋਵਿਡ-19 ਟੈਸਟ ਨੈਗੇਟਿਵ ਆਇਆ ਹੈ। ਕੈਬਨਿਟ ਸਹਿਯੋਗੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਟੈਸਟ ਪਾਜ਼ੀਟਿਵ ਆਉਣ ਤੋਂ ਅਗਲੇ ਦਿਨ ਸੀਐਮ ਨੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਿਭਾਗਾਂ ਦੇ ਸਕੱਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦਾ ਟੈਸਟ ਕਰਵਾਉਣ, ਖਾਸਕਰ ਉਹ ਜੋ ਕਿਸੇ ਸੰਕਮਿਤ ਅਧਿਕਾਰੀ ਦੇ ਸੰਪਰਕ ਵਿਚ ਆਏ ਹੋਣ’’। ਉੱਥੇ ਹੀ ਬਾਕੀ ਮੰਤਰੀਆਂ ਦੀ ਕੋਰੋਨਾ ਰਿਪੋਰਟ ਵੀ ਜਲਦੀ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸ ਦਈਏ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਬਾਜਵਾ ਦਾ ਕੋਵਿਡ ਟੈਸਟ ਕੀਤਾ ਗਿਆ ਸੀ ਜੋ ਕਿ ਨੈਗੇਟਿਵ ਆਇਆ ਸੀ ਪਰ ਡਾਕਟਰਾਂ ਨੇ ਉਨ੍ਹਾਂ ਦਾ ਇਕ ਹੋਰ ਟੈਸਟ ਕੀਤਾ ਜਿਸ ਦੀ ਰਿਪੋਰਟ ਬੀਤੀ ਸ਼ਾਮ ਪਾਜ਼ੀਟਿਵ ਆਈ ਹੈ। ਤ੍ਰਿਪਤ ਰਾਜਿੰਦਰ ਬਾਜਵਾ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ।
