ਅਮਰੀਕਾ ‘ਚ ਕੋਰੋਨਾ ਦੇ 37 ਲੱਖ ਤੋਂ ਵੱਧ ਕੇਸ ਪਰ ਟਰੰਪ ਆਪਣੇ ਨਾਗਰਿਕਾਂ ਨੂੰ ਮਾਸਕ ਪਹਿਨਣ ਦਾ ਨਹੀਂ ਦੇਣਗੇ ਆਦੇਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਉਂਝ ਤਾਂ ਦੁਨੀਆ ਭਰ ਦੇ ਦੇਸ਼ਾਂ ਵਿਚ ਆਪਣਾ ਕਹਿਰ ਬਰਪਾ ਰਿਹਾ ਹੈ ਪਰ ਸੰਯੁਕਤ ਰਾਜ ਅਮਰੀਕਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਉਂਝ ਤਾਂ ਦੁਨੀਆ ਭਰ ਦੇ ਦੇਸ਼ਾਂ ਵਿਚ ਆਪਣਾ ਕਹਿਰ ਬਰਪਾ ਰਿਹਾ ਹੈ ਪਰ ਸੰਯੁਕਤ ਰਾਜ ਅਮਰੀਕਾ ਇਸ ਮਹਾਂਮਾਰੀ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਇੱਥੇ ਹੁਣ ਤੱਕ 37 ਲੱਖ ਤੋਂ ਵੱਧ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 1 ਲੱਖ 42 ਹਜ਼ਾਰ ਤੋਂ ਵੱਧ ਜਾਨਾਂ ਜਾ ਚੁੱਕੀਆ ਹਨ ਪਰ ਬਾਵਜੂਦ ਇਸਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਹਿਨਣ ਦਾ ਆਦੇਸ਼ ਨਹੀਂ ਦੇਣਗੇ।

ਦਰਅਸਲ ਇਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਉਹ ਦੇਸ਼ ਵਿਚ ਮਾਸਕ ਪਹਿਨਣਾ ਲਾਜ਼ਮੀ ਬਣਾਉਣ ਦੇ ਪੱਖ ਵਿਚ ਨਹੀਂ ਹਨ। ਲੋਕਾਂ ਨੂੰ ਕੁੱਝ ਆਜ਼ਾਦੀ ਮਿਲਣੀ ਚਾਹੀਦੀ ਹੈ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਅਮਰੀਕਾ ਦੇ ਸੰਕਰਮਿਤ ਬਿਮਾਰੀ ਮਾਹਰ ਡਾਕਟਰ ਏਥਨਥੀ ਫੌਸੀ ਨੇ ਰਾਸ਼ਟਰੀ ਅਤੇ ਸਥਾਨਕ ਲੀਡਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਮਾਸਕ ਪਹਿਨਣ ਲਈ ਪ੍ਰੇਰਿਤ ਕਰਨ ਵਾਸਤੇ ਆਪਣੇ ਪ੍ਰਭਾਵ ਦੀ ਵਰਤੋਂ ਕਰਨ। ਦੱਸ ਦਈਏ ਕਿ ਅਮਰੀਕਾ ਵਿਚ ਮਾਸਕ ਪਹਿਨਣਾ ਇਕ ਰਾਜਨੀਤਿਕ ਮੁੱਦਾ ਬਣ ਗਿਆ ਹੈ ਅਤੇ ਇਸ ਉੱਤੇ ਲੋਕਾਂ ਦੀ ਆਪੋ-ਆਪਣੀ ਰਾਏ ਹੈ। ਉੱਥੇ ਹੀ ਟਰੰਪ ਪਿਛਲੇ ਸ਼ਨੀਵਾਰ ਨੂੰ ਪਹਿਲੀ ਵਾਰ ਜਨਤਕ ਤੌਰ ਉੱਤੇ ਮਾਸਕ ਪਹਿਨੇ ਹੋਏ ਨਜ਼ਰ ਆਏ ਸਨ।

ਜ਼ਿਕਰਯੋਗ ਹੈ ਕਿ ਵਰਲਡਓ ਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਅਮਰੀਕਾ ਵਿਚ ਹੁਣ ਤੱਕ 3,770,138 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 142,065 ਜਾਨਾਂ ਜਾ ਚੁੱਕੀਆਂ ਹਨ। ਉੱਥੇ ਹੀ ਹੁਣ ਤੱਕ 1,741,398 ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 1,886,675 ਹੋ ਗਈ ਹੈ।

Leave a Reply

Your email address will not be published. Required fields are marked *