ਇਸ ਸੂਬੇ ‘ਚ ਜੇਕਰ ਨਾ ਪਹਿਨਿਆ ਮਾਸਕ ਤਾਂ ਲੱਗੇਗਾ 1 ਲੱਖ ਰੁਪਏ ਦਾ ਜ਼ੁਰਮਾਨਾ, ਹੋ ਸਕਦੀ ਹੈ 2 ਸਾਲ ਦੀ ਜੇਲ੍ਹ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੇ ਦੇਸ਼ ਸਮੇਤ ਝਾਰਖੰਡ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਕੋਰੋਨਾ ਦੇ ਮਾਮਲੇ 6 ਹਜ਼ਾਰ ਦਾ ਅੰਕੜਾ ਪਾਰ ਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੇ ਦੇਸ਼ ਸਮੇਤ ਝਾਰਖੰਡ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਕੋਰੋਨਾ ਦੇ ਮਾਮਲੇ 6 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੇ ਹਨ। ਹਰ ਦਿਨ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਵੇਖਦਿਆਂ ਹੁਣ ਝਾਰਖੰਡ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਮਾਸਕ ਨਾ ਪਹਿਨਣ ਵਾਲਿਆਂ ਉੱਤੇ 1 ਲੱਖ ਰੁਪਏ ਜ਼ੁਰਮਾਨਾ ਲਗਾਉਣ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਨਿਯਮਾਂ ਨੂੰ ਤੋੜਨ ਉੱਤੇ ਦੋ ਸਾਲ ਦੀ ਜੇਲ੍ਹ ਵੀ ਹੋ ਸਕਦੀ ਹੈ।

ਜਾਣਕਾਰੀ ਅਨੁਸਾਰ ਬੀਤੇ ਬੁੱਧਵਾਰ ਨੂੰ ਝਾਰਖੰਡ ਕੈਬਨਿਟ ਨੇ ਸੰਕਰਮਿਤ ਰੋਗ ਆਰਡੀਨੈਂਸ ਨੂੰ ਪਾਸ ਕਰ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜੇਕਰ ਸੂਬੇ ਵਿਚ ਕੋਈ ਵੀ ਵਿਅਕਤੀ ਕੋਵਿਡ ਸੁਰੱਖਿਆ ਪ੍ਰੋਟੋਕਲ ਦੀ ਉਲੰਘਣਾ ਕਰਦਾ ਹੈ ਅਤੇ ਮੂੰਹ ਉੱਤੇ ਮਾਸਕ ਨਹੀਂ ਪਹਿਨਦਾ ਤਾਂ ਉਸ ਉੱਤੇ ਇਕ ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਇੰਨਾ ਹੀ ਨਹੀਂ ਨਿਯਮਾਂ ਦੀ ਧੱਜੀਆਂ ਉਡਾਉਣ ਵਾਲੇ ਨੂੰ 2 ਸਾਲ ਤੱਕ ਜੇਲ੍ਹ ਦੀ ਸਜ਼ਾ ਵੀ ਸਕਦੀ ਹੈ। ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਚ ਝਾਰਖੰਡ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਸ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਉੱਤੇ ਜੇਲ੍ਹ ਦੀ ਸਜ਼ਾ ਅਤੇ ਇੰਨਾ ਭਾਰੀ ਜ਼ੁਰਮਾਨਾ ਲਗਾਉਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਝਾਰਖੰਡ ਵਿਚ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 6485 ਹੋ ਗਈ ਹੈ ਅਤੇ 64 ਮੌਤਾਂ ਹੋ ਚੁੱਕੀਆਂ ਹਨ। ਉੱਥੇ ਹੀ ਹੁਣ ਤੱਕ 3024 ਮਰੀਜ਼ ਸਿਹਤਯਾਬ ਵੀ ਹੋਏ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 3397 ਰਹਿ ਗਈ ਹੈ।

ਪੂਰੇ ਦੇਸ਼ ਵਿਚ ਕੋਰੋਨਾ ਦੇ ਮਾਮਲੇ 12 ਲੱਖ ਤੋਂ ਪਾਰ

ਦੇਸ਼ ਵਿਚ ਕੋਰੋਨਾ ਦੇ ਮਾਮਲੇ 12 ਲੱਖ ਦੇ ਅੰਕੜੇ ਨੂੰ ਵੀ ਪਾਰ ਕਰ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ ਹੁਣ ਤੱਕ ਦੇ ਸੱਭ ਤੋਂ ਵੱਧ ਰਿਕਾਰਡ ਤੋੜ 45,720 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 1129 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 12,38,635 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 29,861 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 7,82,606 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 4,26,167 ਹੋ ਗਈ ਹੈ।

Leave a Reply

Your email address will not be published. Required fields are marked *