ਜੇ ਤੁਹਾਡੇ ਕੋਲ ਵੀ ਆਉਂਦਾ ਹੈ ਸਰਕਾਰ ਵੱਲੋਂ ਮੁਫਤ ਪੈਸੇ ਦੇਣ ਵਾਲਾ ਮੈਸੇਜ ਤਾਂ ਹੋ ਜਾਓ ਸਾਵਧਾਨ, ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਜਾਰੀ ਕੀਤੀ ਚੇਤਾਵਨੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਇਮ ਸੈੱਲ ਨੇ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਮੈਸੇਜ਼ਿੰਗ ਸੇਵਾਵਾਂ (ਐਸਐਮਐਸ ਜਾਂ ਵਟਸਐਪ) ਰਾਹੀਂ ਫੈਲਾਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਇਮ ਸੈੱਲ ਨੇ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਮੈਸੇਜ਼ਿੰਗ ਸੇਵਾਵਾਂ (ਐਸਐਮਐਸ ਜਾਂ ਵਟਸਐਪ) ਰਾਹੀਂ ਫੈਲਾਏ ਜਾ ਰਹੇ  ਯੂਆਰਐਲ (URL) ਸੁਨੇਹਿਆਂ, ਜਿਸ ਵਿੱਚ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ 2000 ਰੁਪਏ ਦਾ ਮੁਫ਼ਤ ਕੋਵਿਡ ਰਾਹਤ ਪੈਕੇਜ ਦਿੱਤੇ ਜਾਣ ਸਬੰਧੀ ਦਰਸਾਇਆ ਜਾਂਦਾ ਹੈ,`ਤੇ ਕਲਿੱਕ ਕਰਕੇ ਉਸ ਲਿੰਕ ਨੂੰ ਨਾ ਖੋਲਣ।

ਇਸ ਦਾ ਖੁਲਾਸਾ ਕਰਦਿਆਂ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਸ ਤਰ੍ਹਾਂ ਦੇ ਧੋਖਾਧੜੀ ਵਾਲੇ ਵਾਲੇ ਸੁਨੇਹੇ ਨੂੰ ਖੋਲਣ ਨਾਲ ਤੁਹਾਡੇ ਡਿਵਾਈਸ ਦਾ ਕੰਟਰੋਲ ਸਾਈਬਰ ਅਪਰਾਧੀਆਂ ਦੇ ਹੱਥ ਵਿੱਚ ਜਾ ਸਕਦਾ ਹੈ ਜਿਸ ਨਾਲ ਉਹ ਤੁਹਾਡੇ ਡਾਟਾ ਅਤੇ ਪੈਸਿਆਂ ਨਾਲ ਸਬੰਧਤ ਜਾਣਕਾਰੀ ਤੱਕ ਪਹੁੰਚ ਕਰਕੇ ਤੁਹਾਡੇ ਬੈਂਕ ਖਾਤੇ ਨੂੰ ਖਾਲੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਵਿੱਚ ਇਹ ਸੰਦੇਸ਼ ਪ੍ਰਸਾਰਿਤ ਕੀਤਾ ਜਾ ਰਿਹਾ ਹੈ ਕਿ “ਸਰਕਾਰ ਨੇ ਆਖਰਕਾਰ ਮਨਜ਼ੂਰੀ ਦੇ ਕੇ ਹਰੇਕ ਨਾਗਰਿਕ ਨੂੰ 2 ਹਜ਼ਾਰ ਰੁਪਏ ਦੇ ਮੁਫ਼ਤ ਕੋਵਿਡ ਰਾਹਤ ਫੰਡ ਦੇਣੇ ਸ਼ੁਰੂ ਕਰ ਦਿੱਤੇ ਹਨ। ਹੇਠਾਂ ਦਿੱਤਾ ਹੈ ਕਿ ਕਿਵੇਂ ਇਸ ਰਾਸ਼ੀ ਨੂੰ ਕਲੇਮ ਕਰਨਾ ਹੈ ਅਤੇ ਆਪਣੇ ਕਿਵੇਂ ਤੁਰੰਤ ਆਪਣੇ ਖਾਤੇ ਵਿੱਚ ਪ੍ਰਾਪਤ ਕਰਨਾ ਹੈ ਜਿਵੇਂ ਕਿ ਮੈਂ ਹੁਣੇ ਇਸ ਲਿੰਕ ਤੋਂ ਕੀਤਾ ਹੈ https://covid19-relieffund.com/ ਤੁਸੀਂ ਸਿਰਫ ਇੱਕ ਵਾਰ ਕਲੇਮ ਕਰਕੇ ਰਾਸ਼ੀ ਆਪਣੇ ਖਾਤੇ ਵਿੱਚ ਪ੍ਰਾਪਤ ਕਰ ਸਕਦੇ ਹੋ ਅਤੇ ਇਹ ਸੀਮਿਤ ਹੈ ਇਸ ਲਈ ਆਪਣੀ ਰਾਸ਼ੀ ਤੁਰੰਤ ਪ੍ਰਾਪਤ ਕਰੋ।”

ਇਸਦੇ ਨਾਲ ਹੀ ਇੱਕ ਪ੍ਰਸ਼ਨ ਪੁੱਛਿਆ ਜਾਂਦਾ ਹੈ ਕਿ ਕੀ ਤੁਸੀਂ ਇੱਕ ਭਾਰਤੀ ਨਾਗਰਿਕ ਹੋ? ਪ੍ਰਸ਼ਨਾਂ ਦੇ ਉੱਤਰ ਦੇਣ ਤੋਂ ਬਾਅਦ, ਇਹ ਵੇਖਿਆ ਗਿਆ ਹੈ ਕਿ ਇਸ ਲਿੰਕ ਵਿੱਚ ਅਸਲ ‘ਚ ਇੱਕ ਪ੍ਰਸ਼ਨਾਵਲੀ ਹੁੰਦੀ ਹੈ ਜਿਸ ਵਿੱਚ ਤੁਹਾਡੇ ਤੋਂ ਕਈ ਹੋਰ ਵੇਰਵਿਆਂ ਬਾਰੇ ਪੁੱਛਿਆ ਜਾਂਦਾ ਹੈ। ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਬੰਧ ਵਿੱਚ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਸ਼ੱਕੀ ਯੂ.ਆਰ.ਐਲ ਲਿੰਕਾਂ ਉਤੇ ਕਲਿੱਕ ਨਾ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਲਿੰਕਾਂ`ਤੇ ਕਲਿੱਕ ਕਰਨਾ ਵਧੇਰੇ ਜੋਖਮ ਪੈਦਾ ਕਰਦਾ ਹੈ ਕਿਉਂਕਿ ਇਹ ਮਾਲਵੇਅਰ ਹੋ ਸਕਦਾ ਹੈ ਜੋ ਤੁਹਾਨੂੰ ਹੋਰਨਾਂ ਧੋਖਾਧੜੀ ਵਾਲੀਆਂ ਸਾਈਟਾਂ ‘ਤੇ ਭੇਜ ਸਕਦਾ ਹੈ ਜਿਸ ਨਾਲ ਉਪਭੋਗਤਾ ਨੂੰ ਵਿੱਤੀ ਨੁਕਸਾਨ ਹੋ ਸਕਦਾ ਹੈ।”ਉਨ੍ਹਾਂ ਕਿਹਾ “ਇਸ ਸਬੰਧ ਵਿਚ ਕੋਈ ਵੀ ਜਾਣਕਾਰੀ ਜਾਂ ਕਿਸੇ ਹੋਰ ਸਾਈਬਰ ਅਪਰਾਧ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਟੇਟ ਸਾਈਬਰ ਕਰਾਈਮ ਇਨਵੈਸਟੀਗੇਸ਼ਨ ਸੈਂਟਰ ਨੂੰ ਈਮੇਲ ਆਈਡੀ ssp.cyber-pb@nic.in `ਤੇ ਭੇਜੀ ਜਾ ਸਕਦੀ ਹੈ”।

Leave a Reply

Your email address will not be published. Required fields are marked *