ਸੀਐਮ ਕੈਪਟਨ ਵੱਲੋਂ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ਮੌਕੇ ਅਜਿਹਾ ਕਰਨ ਦੀ ਦਿੱਤੀ ਗਈ ਸਲਾਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਠਿਆਈਆਂ ਵੇਚਣ ਵਾਲਿਆਂ ਅਤੇ ਹੋਰ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਗ੍ਰਾਹਕਾਂ ਨੂੰ ਮੁਫ਼ਤ ਮਾਸਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਠਿਆਈਆਂ ਵੇਚਣ ਵਾਲਿਆਂ ਅਤੇ ਹੋਰ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਗ੍ਰਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਸੀਐਮ ਕੈਪਟਨ ਸੂਬੇ ਵਿੱਚ ਐਤਵਾਰ ਨੂੰ ਲਾਕਡਾਊਨ ਲਾਗੂ ਹੋਣ ਦੇ ਬਾਵਜੂਦ ਰੱਖੜੀ ਦੇ ਤਿਉਹਾਰ ਦੀ ਪੂਰਵ ਸੰਧਿਆ ’ਤੇ 2 ਅਗਸਤ ਨੂੰ ਹਲਵਾਈਆਂ ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਦੇਣ ਦਾ ਐਲਾਨ ਕਰ ਚੁੱਕੇ ਹਨ।

ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲਿਆਂ ਵਿੱਚ ਮਠਿਆਈ ਦੁਕਾਨਦਾਰਾਂ ਨੂੰ ਗ੍ਰਾਹਕਾਂ ਵੱਲੋਂ ਮਠਿਆਈ ਖਰੀਦਣ ਮੌਕੇ ਇਕ ਜੋੜਾ ਮਾਸਕ ਦਾ ਮੁਫ਼ਤ ਦੇਣ ਦੀ ਸਲਾਹ ਦੇਣ ਵਾਸਤੇ ਕਿਹਾ ਹੈ ਤਾਂ ਕਿ ਲੋਕਾਂ ਵਿੱਚ ਮਾਸਕ ਦੀ ਵਰਤੋਂ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ ਸਕੇ। ਇਸੇ ਤਰਾਂ ਦੀ ਸਲਾਹ ਹੋਰ ਦੁਕਾਨ ਮਾਲਕਾਂ ਨੂੰ ਵੀ ਦਿੱਤੀ ਜਾ ਸਕਦੀ ਹੈ ਕਿ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਲਾਜ਼ਮੀ ਤੌਰ ’ਤੇ ਮਾਸਕ ਪਹਿਨਣ ਦੀ ਉਲੰਘਣਾ ਕਰਨ ’ਤੇ ਜੁਰਮਾਨੇ ਵਿੱਚ ਵਾਧਾ ਕਰ ਕੇ ਪਹਿਲਾਂ ਹੀ ਸਾਵਧਾਨ ਕੀਤਾ ਜਾ ਚੁੱਕਿਆ ਹੈ। ਆਪਣੇ ਘਰਾਂ ਵਿੱਚੋਂ ਬਾਹਰ ਨਿਕਲਣ ਮੌਕੇ ਮਾਸਕ ਨਾ ਪਹਿਨਣ ਵਾਲਿਆਂ ’ਤੇ ਪੰਜਾਬ ਵਿੱਚ ਇਸ ਵੇਲੇ 500 ਰੁਪਏ ਦਾ ਜੁਰਮਾਨਾ ਲਾਇਆ ਜਾ ਰਿਹਾ ਹੈ। ਹਾਲਾਂਕਿ, ਬਹੁਤੇ ਜ਼ਿਲਿਆਂ ਵਿੱਚ ਵੱਡੇ ਪੱਧਰ ’ਤੇ ਉਲੰਘਣਾ ਦੀਆਂ ਰਿਪੋਰਟਾਂ ਆ ਰਹੀਆਂ ਹਨ ਜਿਸ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਲੋਕਾਂ ਨੇ ਜ਼ਿੰਮੇਵਾਰੀ ਵਾਲਾ ਰਵੱਈਆ ਨਾ ਦਿਖਾਇਆ ਤਾਂ ਜੁਰਮਾਨਾ ਰਾਸ਼ੀ ਵਿੱਚ ਵਾਧਾ ਕੀਤਾ ਜਾਵੇਗਾ। ਸੀਐਮ ਕੈਪਟਨ ਨੇ ਹਾਲ ‘ਚ ਹੀ ਸਿਹਤ ਵਿਭਾਗ ਨੂੰ ਬੱਸ ਅੱਡਿਆਂ ਅਤੇ ਹੋਰ ਅਜਿਹੀਆਂ ਜਨਤਕ ਥਾਵਾਂ ’ਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸ਼ੀਨਾਂ ਲਾਉਣ ਦੇ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *