Update : ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 65

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਦੋ ਦਿਨ ਪਹਿਲਾਂ ਸ਼ੁਰੂ ਹੋਇਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦਰਅਸਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਦੋ ਦਿਨ ਪਹਿਲਾਂ ਸ਼ੁਰੂ ਹੋਇਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦਰਅਸਲ ਸੂਬੇ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ ਮੌਤਾਂ ਦਾ ਅੰਕੜਾ ਵੱਧ ਕੇ 65 ਤੱਕ ਪਹੁੰਚ ਗਿਆ ਹੈ, ਜਦਕਿ ਕਈਆਂ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ ਪੁਲਿਸ ਨੇ ਇਸ ਮਾਮਲੇ ਵਿਚ 7 ਤੋਂ ਵੱਧ ਲੋਕਾਂ ਨੂੰ ਗਿਰਫਤਾਰ ਵੀ ਕੀਤਾ ਹੈ।

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੂੱਛਲ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੁਣ ਤੱਕ ਕੁੱਲ 14 ਮੌਤਾਂ ਹੋ ਗਈਆਂ ਹਨ, ਜਦਕਿ ਕਈਂ ਲੋਕ ਅਜੇ ਵੀ ਜ਼ਿੰਦਗੀ ਅਤੇ ਮੌਤ ਵਿਚਾਲੇ ਜੰਗ ਲੜ ਰਹੇ ਹਨ। ਉੱਥੇ ਹੀ ਗੁਰਦਾਸਪੁਰ ਦੇ ਬਟਾਲਾ ਵਿਚ ਵੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ ਮੌਤਾਂ ਦਾ ਅੰਕੜਾ 9 ਤੱਕ ਪਹੁੰਚ ਗਿਆ ਹੈ। ਤਰਨਤਾਰਨ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਨੇ ਸੱਭ ਤੋਂ ਵੱਧ ਜਾਨਾਂ ਲਈਆਂ ਹਨ, ਇੱਥੇ ਮ੍ਰਿਤਕਾਂ ਦੀ ਗਿਣਤੀ 42 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਇਸ ਮਾਮਲੇ ਵਿਚ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸੱਤ ਤੋਂ ਵੱਧ ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਲ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 40 ਤੋਂ ਵੱਧ ਛਾਪੇ ਮਾਰੇ ਗਏ ਹਨ।

ਦੂਜੇ ਪਾਸੇ ਜਲਾਲਾਬਾਦ ਦੇ ਪਿੰਡ ਮਹਾਲਮ ਵਿਚ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 1200 ਲੀਟਰ ਕੱਚੀ ਲਾਹਣ, 100 ਬੋਤਲ ਨਾਜਾਇਜ਼ ਸ਼ਰਾਬ ਅਤੇ ਭੱਠੀ ਦਾ ਸਮਾਨ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਤਸਕਰ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਏ ਹਨ।

Leave a Reply

Your email address will not be published. Required fields are marked *