ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਵਿਰੁੱਧ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਕੀਤੀ ਵੱਡੀ ਕਾਰਵਾਈ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੱਜ ਮੰਗਲਵਾਰ ਨੂੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੱਜ ਮੰਗਲਵਾਰ ਨੂੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ।ਦਰਅਸਲ ਜੱਥੇਦਾਰ ਨੇ ਰਤਨ ਸਿੰਘ ਜਫਰਵਾਲ ਅਤੇ ਗੁਰਿੰਦਰਪਾਲ ਸਿੰਘ ਗੋਰਾ ਨੂੰ ਤਨਖਾਹੀਆ ਕਰਾਰ ਦਿੱਤਾ ਹੈ।

ਅਕਾਲ ਤਖਤ ਸਾਹਿਬ ਵੱਲੋਂ ਜਾਰੀ ਪ੍ਰੈਸ ਨੋਟ ਵਿਚ ਜਾਣਕਾਰੀ ਦਿੱਤੀ ਗਈ ਹੈ ਕਿ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਦੇ ਦੋਸ਼ ਵਿਚ ਰਤਨ ਸਿੰਘ ਜਫਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਅਤੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਹਲਕਾ ਕਾਦੀਆ, ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਿੰਘ ਸਾਹਿਬ ਨੇ ਐਸਜੀਪੀਸੀ ਨੂੰ ਆਦੇਸ਼ ਦਿੱਤਾ ਹੈ ਕਿ ਇਨ੍ਹਾਂ ਨੂੰ ਸਬ ਕਮੇਟੀਆਂ ਵਿਚੋਂ ਵੀ ਬਾਹਰ ਕੱਢਿਆ ਜਾਵੇ। ਉੱਥੇ ਹੀ ਜੱਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸੁੱਚਾ ਸਿੰਘ ਲਗਾਹ ਨਾਲ ਮਿਲਵਰਤਣ ਵਾਲੇ ਹੋਰ ਲੀਡਰਾਂ ਨੂੰ ਆਪਣੇ ਪੱਧਰ ਉੱਤੇ ਜਾਂਚ ਕਰਕੇ ਪਾਰਟੀ ਤੋਂ ਬਾਹਰ ਕਰਨ ਦਾ ਆਦੇਸ਼ ਦਿੱਤਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਆਗਿਆ ਤੋਂ ਬਿਨਾਂ ਅੰਮ੍ਰਿਤ ਛਕਾਉਣ ਦੇ ਮਾਮਲੇ ਵਿਚ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗੁਰਦਾਸਪੁਰ ਦੇ ਧਾਰੀਵਾਲ ਨੇੜੇ ਗੁਰਦੁਆਰਾ ਗੜੀ ਬੰਦਾ ਸਿੰਘ ਬਹਾਦਰ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੇ ਇੰਚਾਰਜ ਯਸ਼ਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰਘ ਤੇ ਕਥਾਵਾਚਕ ਹਰਮੀਤ ਸਿੰਘ ਸ਼ਾਮਲ ਹਨ। ਇਸ ਦੇ ਨਾਲ ਹੀ ਪੜਤਾਲ ਵਾਸਤੇ ਫਲਾਇੰਗ ਵਿਭਾਗ ਦੇ ਅਮਲੇ, ਸੀਨੀਅਰ ਪ੍ਰਚਾਰਕਾਂ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਯਾਦ ਰਹੇ ਕਿ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਉਨ੍ਹਾਂ ਦੀ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ।

 

Leave a Reply

Your email address will not be published. Required fields are marked *