ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੱਧ ਪ੍ਰਦੇਸ਼ ਵਿਚ ਸਿੱਖਾਂ ਨਾਲ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਦੋ ਪੁਲਿਸ ਮੁਲਾਜ਼ਮਾਂ ਦੁਆਰਾ ਕਈਂ ਸਿੱਖਾਂ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ। ਇੰਨਾ ਹੀ ਨਹੀਂ ਬਲਕਿ ਉਨ੍ਹਾਂ ਦੀ ਦਸਤਾਰਾਂ ਨੂੰ ਵੀ ਸਿਰ ਤੋਂ ਉਤਾਰ ਦਿੱਤਾ ਗਿਆ ਅਤੇ ਕੇਸਾਂ ਤੋਂ ਫੜ ਕੇ ਘਿਸਟਿਆ ਗਿਆ। ਇਸ ਪੂਰੀ ਘਟਨਾ ਦੀ ਵੀਡੀਓ ਵੀ ਖੂਬ ਵਾਇਰਲ ਹੋ ਰਹੀ ਹੈ। ਉੱਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
https://twitter.com/HarsimratBadal_/status/1291656664160993288
ਜਾਣਕਾਰੀ ਅਨੁਸਾਰ ਇਹ ਘਟਨਾ ਤਹਿਸੀਲ ਰਾਜਪੁਰ, ਜਿਲ੍ਹਾ ਬਰਵਾਨੀ ਦੀ ਹੈ। ਪੁਲਿਸ ਮੁਲਾਜ਼ਮਾਂ ਦੁਆਰਾ ਸਿੱਖ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ। ਪੁਲਿਸ ਦੀ ਕੁੱਟਮਾਰ ਦੀ ਸ਼ਿਕਾਰ ਹੋਏ ਪੀੜਤਾਂ ਵਿਚ ਗੁਰਦੁਆਰਾ ਸਾਹਿਬ ਦਾ ਇਕ ਗ੍ਰੰਥੀ ਪ੍ਰੇਮ ਸਿੰਘ ਵੀ ਸ਼ਾਮਲ ਹੈ। ਉੱਥੇ ਹੀ ਹੁਣ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਵੀ ਤੇਜ਼ ਹੋ ਗਈ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਘਟਨਾ ਉੱਤੇ ਦੁੱਖ ਜਤਾਉਂਦਿਆ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ”ਮੱਧ ਪ੍ਰਦੇਸ਼ ਅੰਦਰ ਗਿਆਨੀ ਪ੍ਰੇਮ ਸਿੰਘ ਗ੍ਰੰਥੀ ਅਤੇ ਹੋਰ ਸਿੱਖਾਂ ‘ਤੇ ਕੀਤਾ ਗਿਆ ਜਾਨਲੇਵਾ ਹਮਲਾ, ਮਨੁੱਖਤਾ ‘ਤੇ ਕੀਤਾ ਹਮਲਾ ਹੈ। ਇਸ ਘਿਨਾਉਣੇ ਵਤੀਰੇ ਨੇ ਦੁਨੀਆ ਭਰ ‘ਚ ਵਸਦੇ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਮਾਰੀ ਹੈ, ਅਤੇ ਇਹ ਪੂਰੀ ਤਰ੍ਹਾਂ ਨਿੰਦਣਯੋਗ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਸ਼ਿਵਰਾਜ ਚੌਹਾਨ ਨੂੰ ਮੈਂ ਪੁਰਜ਼ੋਰ ਅਪੀਲ ਕਰਦੀ ਹਾਂ ਕਿ ਇਸ ਦਰਿੰਦਗੀ ਦੇ ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ, ਪ੍ਰਭਾਵਸ਼ਾਲੀ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ”। ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਘਟਨਾ ਦੀ ਨਿੰਦਿਆ ਕੀਤੀ ਹੈ ਅਤੇ ਕਿਹਾ ਹੈ ਕਿ ਲੋਕਤੰਤਰ ਵਿਚ ਇਸ ਤਰ੍ਹਾਂ ਦੀ ਬਰਬਰਤਾ ਦਾ ਕੋਈ ਸਥਾਨ ਨਹੀਂ ਹੈ। ਉਨ੍ਹਾਂ ਨੇ ਵੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਇਸ ਘਟਨਾ ਵਿਚ ਜ਼ਿੰਮੇਵਾਰ ਪੁਲਿਸਕਰਮੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ।
#Update
बड़वानी में ASI सीताराम भटनागर और HC मोहन जामरे को सिख बन्धुओं के साथ किये गए अमानवीय व्यवहार के लिए तुरंत निलंबित किया गया है। सिखों के साथ ऐसी बर्बरता किसी भी हाल में बर्दाश्त नहीं की जाएगी। मामले की जाँच इंदौर आईजी द्वारा की जाएगी और इनके विरुद्ध कड़ी से कड़ी कार्रवाई होगी। https://t.co/Dh3jznK8Cy
— Shivraj Singh Chouhan (@ChouhanShivraj) August 7, 2020
ਉੱਥੇ ਹੀ ਹੁਣ ਇਸ ਪੂਰੇ ਮਾਮਲੇ ਵਿਚ ਮੱਧ ਪ੍ਰਦੇਸ਼ ਸਰਕਾਰ ਨੇ ਕਾਰਵਾਈ ਕਰਦਿਆਂ ਕੁੱਟਮਾਰ ਕਰਨ ਵਾਲੇ ਦੋ ਪੁਲਿਸ ਮੁਲਾਜ਼ਮਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਜਿਸ ਦੀ ਜਾਣਕਾਰੀ ਖੁਦ ਐਮਪੀ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ”ਬੜਵਾਨੀ ਵਿਚ ਏਐਸਆਈ ਸੀਤਾਰਾਮ ਭਟਨਾਗਰ ਅਤੇ ਹੱਡ ਕਾਸੰਟੇਬਲ ਮੋਹਨ ਜਾਮਰੇ ਨੂੰ ਸਿੱਖ ਭਰਾਵਾਂ ਨਾਲ ਅਣਮਨੁੱਖੀ ਸਲੂਕ ਕਰਨ ਲਈ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਾਂ ਨਾਲ ਅਜਿਹੀ ਬਰਬਰਤਾ ਕਿਸੇ ਵੀ ਹਾਲ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਇੰਦੌਰ ਦੇ ਆਈਜੀ ਦੁਆਰਾ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਹੋਵੇਗੀ”।
