ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਸਰਕਾਰ ਨੇ ਲਿਆ ਵੱਡਾ ਫੈਸਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਦੇ ਮਾਮਲੇ ਹਰ ਦਿਨ ਤੇਜ਼ੀ ਨਾਲ ਰਫਤਾਰ ਫੜ ਰਹੇ ਹਨ। ਵੈਸੇ ਤਾਂ ਪੂਰਾ ਸੂਬਾ ਕੋਰੋਨਾ ਦੇ ਕਹਿਰ ਨਾਲ ਜੂਝ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਦੇ ਮਾਮਲੇ ਹਰ ਦਿਨ ਤੇਜ਼ੀ ਨਾਲ ਰਫਤਾਰ ਫੜ ਰਹੇ ਹਨ। ਵੈਸੇ ਤਾਂ ਪੂਰਾ ਸੂਬਾ ਕੋਰੋਨਾ ਦੇ ਕਹਿਰ ਨਾਲ ਜੂਝ ਰਿਹਾ ਹੈ ਪਰ ਤਿੰਨ ਸ਼ਹਿਰ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਚ ਕੋਰੋਨਾ ਨੇ ਸੱਭ ਤੋਂ ਵੱਧ ਪ੍ਰਕੋਪ ਮਚਾਇਆ ਹੋਇਆ ਹੈ ਜਿਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਿੰਘ ਨੇ ਇਨ੍ਹਾਂ ਤਿੰਨ ਸ਼ਹਿਰਾਂ ਵਿਚ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਦੇ ਦਿੱਤੇ ਹਨ।

ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਅੱਜ ਸ਼ਨਿਚਰਵਾਰ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬਿਮਾਰੀ ਦੇ ਇਲਾਜ ਲਈ ਏਕੀਿਤ ਪ੍ਰਬੰਧਨ ਯੋਜਨਾ ਤਿਆਰ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਦੱਸ ਦਈਏ ਕਿ ਲੁਧਿਆਣਾ ਵਿਚ ਹੁਣ ਤੱਕ ਸੱਭ ਤੋਂ ਵੱਧ 4720 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 152 ਜਾਨਾਂ ਜਾ ਚੁੱਕੀਆਂ ਹਨ ਅਤੇ 2821 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਉੱਥੇ ਹੀ ਜਲੰਧਰ ਵਿਚ ਹੁਣ ਤੱਕ 2907 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 74 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 1796 ਮਕੀਜ਼ ਠੀਕ ਹੋ ਚੁੱਕੇ ਹਨ, ਜਦਕਿ ਸੀਐਮ ਸਿਟੀ ਪਟਿਆਲਾ ਵਿਚ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 2380 ਹੋ ਗਈ ਹੈ ਅਤੇ 45 ਮੌਤਾਂ ਹੋ ਚੁੱਕੀਆਂ ਹਨ। ਉੱਥੇ ਹੀ 1592 ਮਰੀਜ਼ ਕੋਰੋਨਾ ਤੋਂ ਜੰਗ ਜਿੱਤੇ ਕੇ ਸਿਹਤਯਾਬ ਵੀ ਹੋ ਚੁੱਕੇ ਹਨ।

https://www.livingindianews.co.in/the-total-number-of-cases-of-corona-virus-in-punjab-has-increased-to-21930-2020/

Leave a Reply

Your email address will not be published. Required fields are marked *