ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਮਰੀਕਾ ਵਿਚ ਵ੍ਹਾਈਟ ਹਾਊਸ ਦੇ ਬਾਹਰ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਵੇਲੇ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰੈਸ ਕਾਨਫਰੰਸ ਕਰ ਰਹੇ ਸਨ ਉਸ ਵੇਲੇ ਇਹ ਘਟਨਾ ਵਾਪਰੀ ਹੈ ਜਿਸ ਤੋਂ ਬਾਅਦ ਸੁਰੱਖਿਆ ਗਾਰਡ ਟਰੰਪ ਨੂੰ ਪ੍ਰੈਸ ਕਾਨਫਰੰਸ ਵਿਚੋਂ ਹੀ ਸੁਰੱਖਿਅਤ ਸਥਾਨ ਉੱਤੇ ਲੈ ਗਏ। ਇਸ ਗੋਲੀਬਾਰੀ ਵਿਚ ਇਕ ਵਿਅਕਤੀ ਜ਼ਖਮੀ ਹੋਇਆ ਹੈ।ਹਾਲਾਂਕਿ ਹੁਣ ਸਥਿਤੀ ਨੂੰ ਕੰਟਰੋਲ ਵਿਚ ਦੱਸਿਆ ਜਾ ਰਿਹਾ ਹੈ।
There was a shooting outside White House & seems to be very well under control. I would like to thank the Secret Service for doing their always quick & very effective work. Somebody has been taken to hospital. Seems the person was shot by Secret Service: US President Donald Trump pic.twitter.com/iJimpoB3Cs
— ANI (@ANI) August 10, 2020
ਖਬਰ ਏਜੰਸੀ ਏਐਨਆਈ ਦੇ ਟਵੀਟ ਅਨੁਸਾਰ ਘਟਨਾ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਪੱਤਰਕਾਰਾਂ ਨੂੰ ਦੱਸਿਆ ਕਿ ”ਵ੍ਹਾਈਟ ਹਾਊਸ ਦੇ ਬਾਹਰ ਗੋਲੀਬਾਰੀ ਹੋਈ ਸੀ ਪਰ ਹੁਣ ਸਥਿਤੀ ਕੰਟਰੋਲ ਵਿਚ ਹੈ। ਮੈ ਸੀਕ੍ਰੇਟ ਸਰਵਿਸ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਜਲਦੀ ਅਤੇ ਪ੍ਰਭਾਵਸ਼ਾਲੀ ਕੰਮ ਲਈ ਧੰਨਵਾਦ ਦੇਣਾ ਚਾਹਾਵਾਂਗਾ। ਕਿਸੇ ਵਿਅਕਤੀ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਹੈ। ਲੱਗਦਾ ਹੈ ਕਿ ਉਸ ਵਿਅਕਤੀ ਨੂੰ ਸੀਕ੍ਰੇਟ ਸਰਵਿਸ ਵੱਲੋਂ ਗੋਲੀ ਮਾਰੀ ਗਈ ਹੈ”। ਏਐਨਆਈ ਅਨੁਸਾਰ ”ਸੀਕ੍ਰੇਟ ਸਰਵਿਸ ਦੇ ਅਧਿਕਾਰੀ ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਹੋਣ ਦੇ ਕੁੱਝ ਸਮੇਂ ਬਾਅਦ ਰਾਸ਼ਟਰਪਤੀ ਟਰੰਪ ਨੂੰ ਸੁਰੱਖਿਅਤ ਸਥਾਨ ਉੱਤੇ ਲੈ ਕੇ ਚੱਲੇ ਗਏ ਜਿਸ ਦੇ ਕੁੱਝ ਸਮੇਂ ਬਾਅਦ ਟਰੰਪ ਵਾਪਸ ਆਏ ਅਤੇ ਉਨ੍ਹਾਂ ਨੇ ਘਟਨਾ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ”। ਇਸ ਦੌਰਾਨ ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕਾ ਵਿਚ ਹੁਣ ਤੱਕ ਕਰੀਬ ਸਾਢੇ ਛੇ ਕਰੋੜ ਲੋਕਾਂ ਦਾ ਕੋਰੋਨਾ ਟੈਸਟ ਕੀਤਾ ਜਾ ਚੁੱਕਿਆ ਹੈ ਅਤੇ ਕਿਸੇ ਹੋਰ ਦੇਸ਼ ਨੇ ਇੰਨੀ ਵੱਡੀ ਸੰਖਿਆ ਵਿਚ ਟੈਸਟ ਨਹੀਂ ਕੀਤੇ। ਕਰੀਬ ਡੇਢ ਅਰਬ ਦੀ ਆਬਾਦੀ ਵਾਲਾ ਭਾਰਤ ਵੀ ਇਕ ਕਰੋੜ ਦੇ ਲਗਭਗ ਟੈਸਟ ਕਰਨ ਤੋਂ ਬਾਅਦ ਦੂਜੇ ਨੰਬਰ ਉੱਤੇ ਹੋ ਸਕਦਾ ਹੈ। ਉਨ੍ਹਾਂ ਵੀ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਸ ਸਾਲ ਦੇ ਅਖੀਰ ਤੱਕ ਸਾਡੇ ਕੋਲ ਇਸ ਮਹਾਮਾਰੀ ਦਾ ਟੀਕਾ ਉਪਲੱਬਧ ਹੋਵੇਗਾ।
ਉੱਥੇ ਹੀ ਯੂਐਸ ਸੀਕ੍ਰੇਟ ਸਰਵਿਸ ਦੁਆਰਾ ਇਸ ਘਟਨਾ ਸੰਬੰਧੀ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸੀਕ੍ਰੇਟ ਸਰਵਿਸ ਦੇ ਅਧਿਕਾਰੀ ਦੇ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਹੋਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਕ ਵਿਅਕਤੀ ਅਤੇ ਸੀਕ੍ਰੇਟ ਸਰਵਿਸ ਦੇ ਅਧਿਕਾਰੀ ਦੋਵਾਂ ਨੂੰ ਹਸਪਤਾਲ ਭੇਜਿਆ ਗਿਆ ਹੈ।
