ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਪਾਣੀਆਂ ਦੇ ਮੁੱਦੇ ‘ਤੇ ਦਿੱਤਾ ਇਹ ਵੱਡਾ ਬਿਆਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਬੁੱਧਵਾਰ ਨੂੰ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਸਿੰਘ ਚੌਟਾਲਾ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਬੁੱਧਵਾਰ ਨੂੰ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਸਿੰਘ ਚੌਟਾਲਾ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦੀ ਕੀਰਤਨ ਸਰਵਣ ਕੀਤਾ। ਦੁਸ਼ਯੰਤ ਚੌਟਾਲਾ ਨੂੰ ਐਸਜੀਪੀਸੀ ਦੁਆਰਾ ਸਿਰੋਪਾਓ ਅਤੇ ਸਨਮਾਨ ਚਿੰਨ ਭੇਟ ਕਰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਅੱਜ ਉਹ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਇਹੀ ਅਰਦਾਸ ਕੀਤੀ ਹੈ ਕਿ ਸੰਸਾਰ ਭਰ ਨੂੰ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਮਿਲੇ, ਦੇਸ਼ ਦੀ ਹਰ ਪੱਖੋ ਤਰੱਕੀ ਹੋਵੇ ਨਾਲ ਹੀ ਲੋਕਾਂ ਨੂੰ ਆਪਸੀ ਤਣਾਅ ਤੋਂ ਛੁਟਕਾਰਾ ਮਿਲੇ ਅਤੇ ਭਾਈਚਾਰਕ ਸਾਂਝ ਵੱਧੇ।

ਪਾਣੀਆਂ ਦੇ ਮੁੱਦੇ ਉੱਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉੱਪ ਮੁੱਖ ਮੰਤਰੀ ਚੌਟਾਲਾ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ 2 ਸਾਲ ਪਹਿਲਾਂ ਦਿੱਤੇ ਗਏ ਫੈਸਲੇ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਪਾਣੀ ਨੂੰ ਟੈਕਨੋਲੋਜੀ ਦੀ ਵਰਤੋਂ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵੱਲ ਡਾਈਵਰਟ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਵੀ ਖੇਤੀ ਲਈ ਭਰਪੂਰ ਮਾਤਰਾ ਵਿਚ ਪਾਣੀ ਉਪਲੱਬਧ ਕਰਵਾਇਆ ਜਾ ਸਕੇ।

Leave a Reply

Your email address will not be published. Required fields are marked *