J&K : ਸ੍ਰੀਨਗਰ ਵਿਚ ਅੱਤਵਾਦੀ ਹਮਲਾ, ਪੁਲਿਸ ਦੇ ਦੋ ਜਵਾਨ ਸ਼ਹੀਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਮੁੜ ਨਿਸ਼ਾਨਾ ਬਣਾਇਆ ਹੈ। ਦਰਅਸਲ ਸ਼੍ਰੀਨਗਰ ਵਿਚ ਅੱਤਵਾਦੀਆਂ ਨੇ ਪੁਲਿਸ ਪਾਰਟੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਮੁੜ ਨਿਸ਼ਾਨਾ ਬਣਾਇਆ ਹੈ। ਦਰਅਸਲ ਸ਼੍ਰੀਨਗਰ ਵਿਚ ਅੱਤਵਾਦੀਆਂ ਨੇ ਪੁਲਿਸ ਪਾਰਟੀ ਉੱਤੇ ਹਮਲਾ ਕਰ ਦਿੱਤਾ ਹੈ ਜਿਸ ਵਿਚ ਪੁਲਿਸ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਜਦਕਿ ਇਕ ਜਵਾਨ ਜ਼ਖਮੀ ਦੱਸਿਆ ਜਾ ਰਿਹਾ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਸ੍ਰੀਨਗਰ ਦੇ ਦੇ ਬਾਹਰੀ ਇਲਾਕੇ ਵਿਚ ਨੌਗਾਮ ਬਾਈਪਾਸ ਕੋਲ ਅੱਤਵਾਦੀਆਂ ਨੇ ਪੁਲਿਸ ਪਾਰਟੀ ਉੱਤੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੀ ਚਪੇਟ ਵਿਚ ਆਉਣ ਕਰਕੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ 2 ਜਵਾਨਾਂ ਨੇ ਦਮ ਤੋੜ ਦਿੱਤਾ ਅਤੇ ਇਕ ਜਖਮੀ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉੱਥੇ ਹੀ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਹਮਲੇ ਨੂੰ ਲੈ ਕੇ ਅਜੇ ਹੋਰ ਜਾਣਕਾਰੀ ਆਉਣ ਦਾ ਇੰਤਜ਼ਾਰ ਹੈ। ਦੱਸ ਦਈਏ ਕਿ ਸ਼੍ਰੀਨਗਰ ਵਿਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਹਿਲਾਂ ਹੀ ਲਾਕਡਾਊਨ ਜਾਰੀ ਹੈ ਅਤੇ ਅਜ਼ਾਦੀ ਦਿਵਸ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਵਿਵਸਥਾ ਨੂੰ ਹੋਰ ਵੀ ਸਖਤ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਰੱਖਿਆ ਬਲਾਂ ਦੁਆਰਾ ਲਗਾਤਾਰ ਘਾਟੀ ਵਿਚੋਂ ਅੱਤਵਾਦੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਜਿਸ ਕਰਕੇ ਬੌਖਲਾਏ ਅੱਤਵਾਦੀ ਅਜਿਹੇ ਹਮਲਿਆਂ ਨੂੰ ਅੰਜ਼ਾਮ ਦੇ ਰਹੇ ਹਨ। ਦੋ ਦਿਨ ਪਹਿਲਾਂ ਵੀ ਬਾਰਾਮੂਲਾ ਦੇ ਸੌਪੋਰ ਵਿਚ ਇਕ ਸੈਨਾ ਦੀ ਟੁੱਕੜੀ ਉੱਤੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ ਸੀ ਜਿਸ ਦੌਰਾਨ ਇਕ ਜਵਾਨ ਜਖਮੀ ਹੋ ਗਿਆ ਸੀ। ਇੰਨਾ ਹੀ ਨਹੀਂ ਪਿਛਲੇ ਇਕ ਮਹੀਨੇ ਵਿਚ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਕਈ ਲੀਡਰਾਂ ਨੂੰ ਵੀ ਅੱਤਵਾਦੀਆਂ ਨੇ ਆਪਣਾ ਨਿਸ਼ਾਨ ਬਣਾਇਆ ਹੈ ਜਿਸ ਕਰਕੇ ਡਰੇ ਹੋਏ ਕਈ ਪਾਰਟੀ ਆਗੂਆਂ ਨੇ ਅਸਤੀਫਾ ਦੇ ਦਿੱਤਾ ਹੈ।

Leave a Reply

Your email address will not be published. Required fields are marked *