ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-15 ਅਗਸਤ 1947 ਨੂੰ ਭਾਰਤ ਅੰਗ੍ਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦ ਹੋਇਆ ਸੀ ਅਤੇ ਅੱਜ ਸ਼ਨੀਵਾਰ ਨੂੰ ਦੇਸ਼ ਆਪਣਾ 74ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਇਸ ਮੌਕੇ ਉੱਤੇ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਲਾਲ ਕਿਲ੍ਹੇ ਉੱਤੇ ਤਿਰੰਗਾ ਲਹਿਰਾਇਆ, ਉੱਥੇ ਹੀ ਇਸ ਮੌਕੇ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸਏਐਸ ਨਗਰ (ਮੁਹਾਲੀ) ਵਿਚ ਝੰਡਾ ਫਹਿਰਾਉਣ ਦੀ ਰਸਮ ਅਦਾ ਕੀਤੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ”ਅੱਜ ਅਸੀਂ ਆਪਣਾ 74ਵਾਂ ਆਜ਼ਾਦੀ ਦਿਹਾੜਾ ਮਨਾ ਰਹੇ ਹਾਂ। ਆਓ ਰਲ ਕੇ ਆਪਣੇ ਦੇਸ਼ ਭਗਤਾਂ, ਸੁਤੰਤਰਤਾ ਸੈਨਾਨੀਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰੀਏ ਜਿਨ੍ਹਾਂ ਨੇ ਸਾਡੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ। ਇਸ ਦਿਨ ਸਾਨੂੰ ਆਪਣੀਆਂ ਫੌਜਾਂ ਦਾ ਵੀ ਤਹਿ ਦਿਲੋਂ ਧੰਨਵਾਦ ਕਰਨਾ ਚਾਹੀਦਾ ਜੋ ਦਿਨ ਰਾਤ ਸਰਹੱਦਾਂ, ਸਮੁੰਦਰਾਂ ‘ਤੇ ਸਾਡੀ ਰਾਖੀ ਕਰਦੀਆਂ ਹਨ। ਇੱਕ ਵਾਰ ਫੇਰ ਸਾਰੇ ਭਾਰਤਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ। ਜੈ ਹਿੰਦ”।

