ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਏਮਜ਼ ਵਿਚ ਕਰਵਾਇਆ ਗਿਆ ਦਾਖਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪਿਛਲੇ ਦਿਨਾਂ ਵਿਚ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪਿਛਲੇ ਦਿਨਾਂ ਵਿਚ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸਰੀਰ ਦਰਦ ਅਤੇ ਥਕਾਵਟ ਦੀ ਸ਼ਿਕਾਇਤ ਮਗਰੋਂ ਅਮਿਤ ਸ਼ਾਹ ਨੂੰ ਸੋਮਵਾਰ ਅਤੇ ਮੰਗਵਾਰ ਦੀ ਦਰਮਿਆਨੀ ਰਾਤ ਨੂੰ ਏਮਜ਼ ਵਿਚ ਲਿਆਇਆ ਗਿਆ ਜਿੱਥੇ ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।

ਏਮਜ਼ ਮੀਡੀਆ ਅਤੇ ਪ੍ਰੋਟੋਕਾਲ ਡਿਵਿਜ਼ਨ ਦੀ ਚੇਅਰਪਰਸਨ ਡਾਕਟਰ ਪ੍ਰੋਫੈਸਰ ਆਰਤੀ ਵਿਜ ਨੇ ਇਕ ਪ੍ਰੈਸ ਰਿਲਿਜ਼ ਜਾਰੀ ਕਰਕੇ ਦੱਸਿਆ ਹੈ ਕਿ ”ਬੀਤੇ 3-4 ਦਿਨਾਂ ਤੋਂ ਅਮਿਤ ਸ਼ਾਹ ਨੂੰ ਸਰੀਰ ਦਰਦ ਅਤੇ ਥਕਾਵਟ ਦੀ ਸ਼ਿਕਾਇਤ ਸੀ। ਉਹ ਕੋਵਿਡ-19 ਦੀ ਜਾਂਚ ਵਿਚ ਨੈਗੇਟਿਵ ਪਾਏ ਗਏ ਸਨ। ਉਨ੍ਹਾਂ ਨੂੰ ਏਮਜ਼ ਦੇ ਪੋਸਟ ਕੋਵਿਡ ਕੇਅਰ ਵਿਚ ਭਰਤੀ ਕਰਵਾਇਆ ਗਿਆ ਹੈ। ਉਹ ਠੀਕ ਹਨ ਅਤੇ ਹਸਪਤਾਲ ਤੋਂ ਆਪਣਾ ਕੰਮ ਕਰ ਰਹੇ ਹਨ”। ਦੱਸ ਦਈਏ ਕਿ 2 ਅਗਸਤ ਨੂੰ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਅਮਿਤ ਸ਼ਾਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਹੋਏ ਸਨ। ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਸ਼ਾਹ ਨੇ ਟਵੀਟ ਕਰਕੇ ਖੁਦ ਦਿੱਤੀ ਸੀ ਹਾਲਾਂਕਿ 12 ਦਿਨਾਂ ਬਾਅਦ ਉਨ੍ਹਾਂ ਨੇ ਕੋਰੋਨਾ ਤੋਂ ਜੰਗ ਜਿੱਤ ਲਈ ਸੀ ਅਤੇ 14 ਅਗਸਤ ਨੂੰ ਉਨ੍ਹਾਂ ਰਿਪੋਰਟ ਨੈਗੇਟਿਵ ਆਈ ਸੀ। ਇਸ ਗੱਲ ਦੀ ਜਾਣਕਾਰੀ ਵੀ ਉਨ੍ਹਾਂ ਨੇ ਟਵੀਟਰ ਰਾਹੀਂ ਦਿੱਤੀ ਸੀ। ਅਮਿਤ ਸ਼ਾਹ ਨੇ ਟਵੀਟ ਕਰਕੇ ਲਿਖਿਆ ਸੀ ਕਿ ”ਅੱਜ ਮੇਰੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਮੈ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ ਅਤੇ ਇਸ ਸਮੇਂ ਮੈ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੀ ਸਿਹਤ ਦੇ ਲਾਭ ਲਈ ਸ਼ੁਭਕਾਮਨਾਵਾਂ ਦਿੰਦਿਆ ਮੇਰੇ ਅਤੇ ਮੇਰੇ ਪਰਿਵਾਰ ਦਾ ਹੌਸਲਾ ਵਧਾਇਆ ਹੈ। ਡਾਕਟਰਾਂ ਦੀ ਸਲਾਹ ਉੱਤੇ ਅਜੇ ਕੁੱਝ ਹੋਰ ਦਿਨ ਹੋਮ ਆਈਸੋਲੇਸ਼ਨ ਵਿਚ ਰਹਾਂਗਾ”।

Leave a Reply

Your email address will not be published. Required fields are marked *