ਅੱਜ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ, ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਕਰ ਰਹੀ ਹੈ ਪੇਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਸੰਕਟ ਵਿਚਾਲੇ ਅੱਜ ਬੁੱਧਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜਾ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਸੰਕਟ ਵਿਚਾਲੇ ਅੱਜ ਬੁੱਧਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜਾ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ ਉੱਤੇ ਗੁਰੂ ਨਗਰੀ ਅੰਮ੍ਰਿਤਸਰ ਵਿਚ ਨਗਰ ਕੀਰਤਨ ਵੀ ਸਜਾਇਆ ਗਿਆ ਹੈ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਉੱਥੇ ਹੀ ਸੰਗਤਾਂ ਵੀ ਵੱਡੀ ਗਿਣਤੀ ਦੇ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਬ ਪੁਰਬ ਦੇ ਪਾਵਨ ਅਵਸਰ ਉੱਤੇ ਅੱਜ ਪਹਿਲਾਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਵਿਚ ਵੱਡੀ ਗਿਣਤੀ ਅੰਦਰ ਸੰਗਤ ਨੇ ਹਾਜ਼ਰੀ ਭਰੀ ਹੈ। ਉੱਥੇ ਹੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਕੁੱਝ ਸਾਲਾਂ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸੀ ਅਤੇ ਵਿਦੇਸ਼ ਫੁੱਲਾਂ ਨਾਲ ਸਜਾਟਵ ਕੀਤੀ ਜਾਂਦੀ ਹੈ ਪਰ ਇਸ ਵਾਰ ਕਲਕੱਤਾ, ਬੰਗੌਰ, ਪੂਨਾ ਅਤੇ ਕੇਰਲਾ ਆਦਿ ਥਾਵਾਂ ਤੋਂ ਮੰਗਵਾਏ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਸਜਾਵਟ ਲਈ 80 ਦੇ ਕਰੀਬ ਕਾਰੀਗਰ ਯੂਪੀ ਅਤੇ ਕਲੱਕਤਾ ਆਦਿ ਥਾਵਾਂ ਤੋਂ ਆਏ ਸਨ। ਕਰੀਬ 40 ਤੋਂ 45 ਕਿਸਮ ਦੇ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ।

ਉੱਥੇ ਹੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਹੈ ਕਿ ਅੱਜ ਗ੍ਰੰਥੀ ਸਿੰਘਾਂ ਦਾ ਵੀ ਸਥਾਪਨਾ ਦਿਵਸ ਹੈ ਜਿਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆ। ਉਨ੍ਹਾਂ ਇਹ ਵੀ ਕਿਹਾ ਕਿ ਗ੍ਰੰਥੀ ਦਾ ਅਦਬ ਸਤਿਕਾਰ ਸਿੱਖ ਸੰਗਤਾਂ ਲਈ ਸਰਬ ਪ੍ਰਥਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਬਾਅਦ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ਅਤੇ ਕਿਹਾ ਹੈ ਕਿ ”ਸਾਡੇ ਗੁਰੂ ਸਾਹਿਬਾਨਾਂ ਦੀ ਬਾਣੀ ਇਸ ਪਵਿੱਤਰ ਗ੍ਰੰਥ ਵਿੱਚ ਦਰਜ ਹੈ ਤੇ ਨਾ ਸਿਰਫ਼ ਸਿੱਖ ਧਰਮ ਦੇ ਗੁਰੂ ਸਾਹਿਬਾਨਾਂ ਸਗੋਂ ਭਗਤਾਂ, ਭੱਟਾਂ ਦੀ ਬਾਣੀ ਵੀ ਇਸ ਵਿੱਚ ਹੈ ਜੋ ਸਾਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਮੇਰੀ ਅਰਦਾਸ ਹੈ ਕਿ ਇਸ ਸਮੇਂ ਕੋਰੋਨਾ ਵਾਇਰਸ ਤੋਂ ਗੁਜ਼ਰ ਰਿਹਾ ਸਮੁੱਚਾ ਵਿਸ਼ਵ ਇੱਕਜੁੱਟ ਹੋ ਕੇ ਇਸ ‘ਤੇ ਫ਼ਤਿਹ ਹਾਸਲ ਕਰੇ ਤੇ ਸਰਬੱਤ ਦਾ ਭਲਾ ਹੋਵੇ। ਵਾਹਿਗੁਰੂ ਜੀ ਸਾਨੂੰ ਇਸ ਔਖੀ ਘੜੀ ‘ਚੋਂ ਨਿਕਲਣ ਦਾ ਬੱਲ ਬਖਸ਼ਣ। ਸਤਿਨਾਮ ਸ੍ਰੀ ਵਾਹਿਗੁਰੂ। ”

Leave a Reply

Your email address will not be published. Required fields are marked *