ਤਰਨਤਾਰਨ ‘ਚ ਘੂਸਪੈਠ ਦੀ ਕੋਸ਼ਿਸ਼ ਕਰ ਰਹੇ ਪੰਜ ਪਾਕਿਸਤਾਨੀ ਤਸਕਰ BSF ਨੇ ਕੀਤੇ ਢੇਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ਨੀਵਾਰ ਨੂੰ ਤਰਨਤਾਰਨ ਦੇ ਸਰਹੱਦੀ ਇਲਾਕੇ ਵਿਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਨਸ਼ਾ ਤਸਕਰਾਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ਨੀਵਾਰ ਨੂੰ ਤਰਨਤਾਰਨ ਦੇ ਸਰਹੱਦੀ ਇਲਾਕੇ ਵਿਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਨਸ਼ਾ ਤਸਕਰਾਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦਰਅਸਲ ਬਾਰਡਰ ਉੱਤੇ ਘੂਸਪੈਠ ਦੀ ਕੋਸ਼ਿਸ਼ ਕਰ ਰਹੇ ਪੰਜ ਤਸਕਰਾਂ ਨੂੰ ਬੀਐਸਐਫ ਨੇ ਮੁੱਠਭੇੜ ਦੌਰਾਨ ਮਾਰ ਗਿਰਾਇਆ ਹੈ। ਉੱਥੇ ਹੀ ਤਲਾਸ਼ੀ ਅਭਿਆਨ ਅਜੇ ਜਾਰੀ ਹੈ।

ਜਾਣਕਾਰੀ ਅਨੁਸਾਰ ਤਰਨਤਾਰਨ ਦੇ ਸਰਹੱਦੀ ਇਲਾਕੇ ਵਿਚ ਪੈਦੇ BOP ਪਿੰਡ ਡੱਲ ਦੇ ਨਜ਼ਦੀਕ ਪਾਕਿਸਤਾਨੀ ਤਸਕਰਾਂ ਵੱਲੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਦੀ ਭਣਕ ਲੱਗਦਿਆਂ ਬੀਐਸਐਫ ਦੀ 103 ਬਲਾਟਲੀਅਨ ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਇਸੇ ਦੌਰਾਨ 5 ਤਸਕਰ ਮਾਰੇ ਗਏ ਹਨ ਜਿਨ੍ਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਨਸ਼ਾ ਤਸਕਰਾਂ ਕੋਲੋਂ 5 ਪਿਸਤੌਲਾਂ, 9 ਪੈਕਟ ਹੈਰੋਇਨ, ਇੱਕ AK 47 ਰਾਈਫਲ,27 ਰੋਦ ਅਤੇ ਪਿੱਠੂ ਬੈਗ ਬਰਾਮਦ ਹੋਇਆ ਹੈ, ਹਾਲਾਂਕਿ ਇਸ ਸਬੰਧ ਵਿਚ ਅਜੇ ਬੀਐਸਐਫ ਵੱਲੋਂ ਜਾਣਕਾਰੀ ਮਿਲਣਾ ਬਾਕੀ ਹੈ। ਦੂਜੇ ਪਾਸੇ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਦੱਸ ਦਈਏ ਕਿ ਅਕਸਰ ਹੀ ਪਾਕਿਸਤਾਨ ਨਾਲ ਲੱਗਦੇ ਭਾਰਤੀ ਪੰਜਾਬ ਦੇ ਬਾਰਡਰਾਂ ਉੱਤੇ ਪਾਕਿਸਤਾਨੀ ਨਸ਼ਾ ਸਮੱਗਲਰ ਨਸ਼ੇ ਦੀ ਖੇਪ ਪੰਜਾਬ ਵੱਲ ਭੇਜਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ ਪਰ ਬੀਐਸਐਫ ਦੁਆਰਾ ਇਨ੍ਹਾਂ ਦੀ ਨਾਪਾਕ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾਂਦਾ ਰਿਹਾ ਹੈ।

Leave a Reply

Your email address will not be published. Required fields are marked *