ਪੰਜਾਬ ਵਜ਼ਾਰਤ ‘ਚ ਕੋਰੋਨਾ ਦਾ ਕਹਿਰ ! ਇਕ ਹੋਰ ਕੈਬਨਿਟ ਮੰਤਰੀ ਦੀ ਰਿਪੋਰਟ ਆਈ ਪਾਜ਼ੀਟਿਵ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਦੇ ਮਾਮਲੇ ਹਰ ਦਿਨ ਤੇਜ਼ੀ ਨਾਲ ਰਫਤਾਰ ਫੜ ਰਹੇ ਹਨ। ਆਮ ਲੋਕਾਂ ਦੇ ਨਾਲ-ਨਾਲ ਕੋਰੋਨਾ ਪਹਿਲਾਂ ਹੀ ਪੰਜਾਬ ਵਜ਼ਾਰਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਦੇ ਮਾਮਲੇ ਹਰ ਦਿਨ ਤੇਜ਼ੀ ਨਾਲ ਰਫਤਾਰ ਫੜ ਰਹੇ ਹਨ। ਆਮ ਲੋਕਾਂ ਦੇ ਨਾਲ-ਨਾਲ ਕੋਰੋਨਾ ਪਹਿਲਾਂ ਹੀ ਪੰਜਾਬ ਵਜ਼ਾਰਤ ਵਿਚ ਆਪਣੀ ਦਸਤਕ ਦੇ ਚੁੱਕਿਆ ਹੈ। ਸੂਬੇ ਦੇ ਦੋ ਕੈਬਨਿਟ ਮੰਤਰੀ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ ਅਤੇ ਹੁਣ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।

Akalis turned jails into resthouses for criminals: Sukhjinder ...

ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਜਾਣਕਾਰੀ ਸੁਖਜਿੰਦਰ ਰੰਧਾਵਾ ਨੇ ਖੁਦ ਦਿੱਤੀ ਹੈ ਅਤੇ ਉਨ੍ਹਾਂ ਨੇ ਆਪਣੀ ਇਕ ਫੇਸਬੁੱਕ ਪੋਸਟ ਜਰੀਏ ਕਿਹਾ ਹੈ ਕਿ ”ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾਂ ਹਾਂ ਕੀ ਮੇਰੀ ਕੋਰੋਨਾਂ ਰਿਪੋਰਟ ਪਾਜ਼ਿਟਿਵ ਆਈ ਹੈ। ਪਿਛਲੇ ਕਈ ਦਿਨਾਂ ਤੋਂ ਕੁਝ ਕੋਰੋਨਾਂ ਦੇ ਹਲਕੇ ਲੱਛਣਾਂ ਦੇ ਚੱਲਦੇ ਮੈਂ ਕੋਰੋਨਾਂ ਟੈਸਟ ਕਰਾਇਆ ਤਾਂ ਰਿਪੋਰਟ ਪਾਜ਼ਿਟਿਵ ਆਈ । ਹੁਣ ਮੈਂ ਇਕਾਂਤਵਾਸ ਹਾਂ ਤੇ ਬਿਲਕੁਲ ਤੰਦਰੁਸਤ ਹਾਂ। ਜਲਦੀ ਹੀ ਤੁਹਾਡੀ ਸੇਵਾ ‘ਚ ਹਾਜ਼ਰ ਹੋਵਾਂਗਾਂ। ਜਿਹੜੇ ਲੋਕ ਮੇਰੇ ਨਾਲ ਪਿਛਲੇ ਦਿਨੀਂ ਮਿਲੇ ਹਨ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਪਣੇ ਆਪ ਨੂੰ ਖੁਦ ਕੁਆਰਨਟਾਇਨ ਕਰ ਲੈਣ”। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕੋਰੋਨਾ ਸੰਕਰਮਿਤ ਪਾਏ ਗਏ ਹਨ। ਉਹ 15 ਅਗਸਤ ਨੂੰ 74ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਉਨ੍ਹਾਂ ਨੇ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਵਿਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਸੀ ਪਰ ਬਾਅਦ ਵਿਚ ਕੁੱਝ ਤਕਲੀਫ ਹੋਣ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਚੈੱਕਅਪਲ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਕੋਰੋਨਾ ਟੈਸਟਿੰਗ ਲਈ ਸੈਂਪਲਿੰਗ ਲਈ ਅਤੇ ਜਾਂਚ ਦੌਰਾਨ ਉਨ੍ਹਾਂ ਦੀ ਸ਼ਾਮ ਨੂੰ ਰਿਪੋਰਟ ਪਾਜ਼ੀਟਿਵ ਆਈ ਸੀ। ਉੱਥੇ ਹੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਸਨ ਪਰ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ ਅਤੇ ਉਹ ਸਿਹਤਯਾਬ ਵੀ ਹੋ ਚੁੱਕੇ ਹਨ।

Leave a Reply

Your email address will not be published. Required fields are marked *