ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਦੇ ਇਕ ਰੋਜ਼ਾ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਅਤੇ ਇਸ ਦੌਰਾਨ ਸਦਨ ਵਿਚ ਸੱਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਵਿਧਾਨ ਸਭਾ ਦੇ ਇਸ ਸੈਸ਼ਨ ਵਿਚ ਵਿਧਾਇਕ ਆਪਣੀਆਂ ਨੈਗੇਟਿਵ ਕੋਰੋਨਾ ਰਿਪੋਰਟਾਂ ਲੈ ਕੇ ਹਿੱਸਾ ਲੈ ਰਹੇ ਹਨ।
ਪੀਪੀਈ ਕਿੱਟਾਂ ਪਾ ਕੇ ਪਹੁੰਚੇ ਆਪ ਵਿਧਾਇਕ
ਉੱਥੇ ਹੀ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਵਿਧਾਨਸਭਾ ਵਿਚ ਪੀਪੀਈ ਕਿੱਟਾਂ ਪਾ ਕੇ ਪਹੁੰਚੇ ਹਨ। ਵਿਧਾਇਕਾਂ ਨੇ ਆਪਣੀਆਂ ਨੈਗੇਟਿਵ ਰਿਪੋਰਟਾਂ ਵੀ ਹੱਥਾਂ ਵਿਚ ਫੜੀਆਂ ਹੋਈਆਂ ਹਨ।
ਇਕ ਦਿਨ ਦੇ ਇਸ ਸੈਸ਼ਨ ਵਿਚ ਚਾਹੇ ਜ਼ਿਆਦਾ ਕੁੱਝ ਖਾਸ ਨਾ ਹੋ ਪਾਵੇਗਾ ਪਰ ਪੰਜਾਬ ਸਰਕਾਰ ਵੱਲੋਂ ਸਦਨ ਵਿਚ ਖੇਤੀ ਆਰਡੀਨੈਂਸਾਂ ਵਿਰੁੱਧ ਮਤਾ ਲਿਆਇਆ ਜਾ ਸਕਦਾ ਹੈ। ਦੱਸ ਦਈਏ ਕਿ ਦੋ ਦਰਜਨ ਤੋਂ ਵੱਧ ਵਿਧਾਇਕ ਕੋਰੋਨਾ ਪਾਜ਼ੀਟਿਵ ਹੋਣ ਕਰਕੇ ਇਸ ਇਜਲਾਸ ਵਿਚ ਹਿੱਸਾ ਨਹੀਂ ਲੈ ਰਹੇ ਹਨ।
ਉੱਥੇ ਹੀ ਸਰਕਾਰ ਦਾ ਕਹਿਣਾ ਸੀ ਕਿ ਸੰਵਿਧਾਨ ਅਨੁਸਾਰ ਪਿਛਲੇ ਸੈਸ਼ਨ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਅਗਲਾ ਸੈਸ਼ਨ ਬੁਲਾਉਣਾ ਜ਼ਰੂਰੀ ਹੁੰਦਾ ਹੈ ਅਤੇ15ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਸੈਸ਼ਨ 4 ਮਾਰਚ 2020 ਨੂੰ ਸਮਾਪਤ ਹੋਇਆ ਸੀ ਇਸ ਲਈ ਪੰਜਾਬ ਵਿਧਾਨ ਸਭਾ ਦਾ 12ਵਾਂ ਸੈਸ਼ਨ 4 ਸਤੰਬਰ 2020 ਤੋਂ ਪਹਿਲਾਂ ਸੱਦਿਆ ਜਾਣਾ ਜ਼ਰੂਰੀ ਸੀ।

