ਕੈਨੇਡਾ ਤੋਂ ਆਈਆਂ ਇਨ੍ਹਾਂ ਤਸਵੀਰਾਂ ਨੇ ਸੁਖਬੀਰ ਸਿੰਘ ਬਾਦਲ ਦਾ ਦਿਲ ਕੀਤਾ ਖੁਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਦੋ ਸਾਲਾਂ ਤੋਂ ਘੱਟ ਦਾ ਸਮਾਂ ਰਹਿ ਗਿਆ ਹੈ ਅਤੇ 2022 ਵਿਚ ਵਿਧਾਨ ਸਭਾ ਚੋਣਾਂ ਲਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਦੋ ਸਾਲਾਂ ਤੋਂ ਘੱਟ ਦਾ ਸਮਾਂ ਰਹਿ ਗਿਆ ਹੈ ਅਤੇ 2022 ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ ਜਿਸ ਕਰਕੇ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਨੇ ਇਸ ਨੂੰ ਲੈ ਕੇ ਤਿਆਰੀਆਂ ਹੁਣੇ ਤੋਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸ ਦੀ ਝਲਕ ਕੈਨੇਡਾ ਤੋਂ ਆਈ ਤਸਵੀਰਾਂ ਵਿਚ ਵੇਖਣ ਨੂੰ ਮਿਲ ਹੈ।

ਦਰਅਸਲ ਕੈਨੇਡਾ ਵਿਚ ਜਗਦੀਪ ਸੰਘਾ ਟਰਾਂਸਪੋਰਟ ਨੇ ਆਪਣੇ ਟਰਾਲਿਆਂ ਉੱਤੇ ਵੱਡੇ ਬੈਨਰ ਲਗਾ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਉਭਾਰਿਆ ਹੈ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠਿਆ ਨੂੰ ਮਾਝੇ ਦਾ ਜਰਨੈਲ ਦੱਸਿਆ ਹੈ। ਇਨ੍ਹਾਂ ਤਸਵੀਰਾਂ ਲਈ ਸੁਖਬੀਰ ਸਿੰਘ ਬਾਦਲ ਨੇ ਖੁਦ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

ਉੱਥੇ ਹੀ ਸ਼ੋਮਣੀ ਅਕਾਲੀ ਦਲ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਫੇਸਬੁੱਕ ਪੇਜ ਉੱਤੇ ਪੋਸਟ ਕਰਦੇ ਹੋਏ ਲਿਖਿਆ ਕਿ ”ਤਸਵੀਰਾਂ ਬਿਆਨਦੀਆਂ ਹਨ! ਲਿਖਤਾਂ ‘ਚ ਝਲਕਦਾ ਵਿਸ਼ਵਾਸ ਅਤੇ ਉਮੀਦ ! ਵਿਨੀਪੈਗ,ਕੈਨੇਡਾ ਅਤੇ ਯੂਐਸਏ ਦੇ ਕਈ ਹੋਰ ਖੇਤਰਾਂ ਵਿੱਚ ਪ੍ਰਮੁੱਖ ਪਰਦੇਸੀ ਪੰਜਾਬੀ ਭਰਾ ਖੁਦ-ਬ-ਖੁਦ ਇਹ ਐਲਾਨ ਕਰ ਰਹੇ ਹਨ ਕਿ ਉਹ ਪੰਜਾਬ ਦੇ ਭਵਿੱਖ ਨੂੰ ਕਿਵੇਂ ਦੇਖਣਾ ਚਾਹੁੰਦੇ ਹਨ। ਹਰ ਪੰਜਾਬੀ ਦੀ ਇੱਕੋ ਅਰਦਾਸ ਹੈ ਕਿ ਸ.ਸੁਖਬੀਰ ਸਿੰਘ ਜੀ ਬਾਦਲ ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣਨ ਤਾਂ ਜੋ ਪੰਜਾਬ ਦਾ ਭਵਿੱਖ ਉਨ੍ਹਾਂ ਦੇ ਹੱਥਾਂ ‘ਚ ਸੁਰੱਖਿਅਤ ਅਤੇ ਰੌਸ਼ਨ ਬਣੇ”।

ਦੱਸ ਦਈਏ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਲੈ ਕੇ ਲੋਕ ਸਭਾ ਚੋਣਾਂ ਤੱਕ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀ ਐਨਆਰਆਈਜ਼ ਦਾ ਵੱਡਾ ਪ੍ਰਭਾਵ ਰਹਿੰਦਾ ਹੈ ਜਿਸ ਕਰਕੇ ਹਰ ਰਾਜਨੀਤੀਕ ਪਾਰਟੀ ਦੇ ਐਨਆਰਆਈ ਵਿੰਗ ਚੋਣਾਂ ਨੇੜੇ ਸਰਗਰਮ ਹੋ ਜਾਂਦੇ ਹਨ ਅਤੇ ਵੋਟਰਾਂ ਨੂੰ ਆਪੋ-ਆਪਣੇ ਵੱਲ ਲਭਾਉਣ ਦੀਆਂ ਕੋਸ਼ਿਸ਼ਾਂ ਕਰਦੇ ਹਨ।

Leave a Reply

Your email address will not be published. Required fields are marked *