ਦਿਨ-ਦਿਹਾੜੇ ਬਜ਼ੁਰਗ ਨਾਲ ਲੁਟੇਰਿਆਂ ਨੇ ਕਰ ਦਿੱਤਾ ਇਹ ਵੱਡਾ ਕਾਂਢ… !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਮਹਾਨਗਰ ਲੁਧਿਆਣਾ ਵਿਚ ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਨਜ਼ਰ ਆ ਰਹੇ ਹਨ ਕਿ ਉਹ ਬਿਨਾਂ ਕਿਸੇ ਡਰ ਤੋਂ ਦਿਨ-ਦਿਹਾੜੇ ਲੁੱਟ ਦੀਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਮਹਾਨਗਰ ਲੁਧਿਆਣਾ ਵਿਚ ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਨਜ਼ਰ ਆ ਰਹੇ ਹਨ ਕਿ ਉਹ ਬਿਨਾਂ ਕਿਸੇ ਡਰ ਤੋਂ ਦਿਨ-ਦਿਹਾੜੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ ਜਿਸ ਦੀ ਤਾਜ਼ਾ ਉਦਾਹਰਣ ਅੱਜ ਗਿੱਲ ਰੋਡ ਉੱਤੇ ਵੇਖਣ ਨੂੰ ਮਿਲੀ ਹੈ। ਦਰਅਸਲ ਲੁਟੇਰਿਆਂ ਨੇ ਇਸ ਵਾਰ ਆਪਣਾ ਨਿਸ਼ਾਨਾ ਇਕ ਬਜ਼ੁਰਗ ਨੂੰ ਬਣਾਇਆ ਅਤੇ ਉਸ ਤੋਂ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ ਜਿਸ ਦੀਆਂ ਤਸਵੀਰਾਂ ਸੀਸੀਟੀਵੀ ਵਿਚ ਕੈਦ ਹੋ ਗਈਆਂ ਹਨ।

ਜਾਣਕਾਰੀ ਅਨੁਸਾਰ 70 ਸਾਲਾਂ ਬਜ਼ੁਰਗ ਕੁਲਜੀਤ ਸਿੰਘ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਲਈ ਆਇਆ ਸੀ ਪਰ ਉਸ ਨੂੰ ਉੱਥੇ ਮੌਜੂਦ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾ ਲਿਆ ਅਤੇ ਕੁੱਲ 2 ਲੱਖ 80 ਹਜ਼ਾਰ ਰੁਪਏ ਲੁੱਟੇ ਕੇ ਉੱਥੋਂ ਫਰਾਰ ਹੋ ਗਏ। ਇਸ ਪੂਰੀ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਵਿਚ ਕੈਦ ਹੋ ਗਈਆਂ ਹਨ। ਉੱਥੇ ਪੀੜਤ ਬਜ਼ੁਰਗ ਨੇ ਦੱਸਿਆ ਹੈ ਕਿ ਉਹ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਲਈ ਆਇਆ ਸੀ ਅਤੇ ਜਦੋਂ ਸਕੂਟਰ ਤੋਂ ਪੈਸਿਆਂ ਦਾ ਲਿਫਾਫਾ ਕੱਢ ਕੇ ਬੈਕ ਵਿਚ ਜਾਣ ਲੱਗਿਆ ਤਾਂ ਤਿੰਨ ਵਿਅਕਤੀ ਆਏ,ਉਸ ਨੂੰ ਧੱਕਾ ਮਾਰਿਆ ਅਤੇ ਕੁੱਲ 2 ਲੱਖ 80 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ। ਬਜ਼ੁਰਗ ਮੁਤਾਬਕ ਉਨ੍ਹਾਂ ਕੋਲ ਇਕ ਰਿਵਾਲਵਰ ਸੀ।

ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਸਵੇਰੇ ਸਾਢੇ 11 ਵਜੇ ਦੇ ਕਰੀਬ ਵਾਪਰੀ ਹੈ। ਪੁਲਿਸ ਅਨੁਸਾਰ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੌਕੇ ਤੋਂ ਵਾਰਦਾਤ ਦੀ ਸੀਸੀਟੀਵੀ ਫੁਟੇਜ਼ ਖੰਗਾਲੀ ਜਾ ਰਹੀ ਹੈ।

Leave a Reply

Your email address will not be published. Required fields are marked *