ਪਰਾਲੀ ਸਾੜਨ ਵਿਰੁੱਧ ਸਖਤ ਹੋਈ ਪੰਜਾਬ ਸਰਕਾਰ, ਪਿੰਡ ਪੱਧਰ ਉੱਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਹੁਕਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅਗਾਮੀ ਸਾਉਣੀ ਸੀਜਨ ਦੌਰਾਨ ਝੋਨੇ ਦੀ ਪਰਾਲੀ ਨੂੰ ਬਿਲਕੁਲ ਨਾ ਸਾੜਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅਗਾਮੀ ਸਾਉਣੀ ਸੀਜਨ ਦੌਰਾਨ ਝੋਨੇ ਦੀ ਪਰਾਲੀ ਨੂੰ ਬਿਲਕੁਲ ਨਾ ਸਾੜਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਅਣਥੱਕ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਵਲੋਂ ਸ਼ੁੱਕਰਵਾਰ ਨੂੰ ਸਮੂਹ ਡਿਪਟੀ ਕਮਿਸਨਰਾਂ ਨੂੰ ਪਿੰਡ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ ਦਿੱਤੇ ਗਏ ਹਨ ਤਾਂ ਜੋ ਅਜਿਹੀ ਕਿਸੇ ਵੀ ਘਟਨਾ ਬਾਰੇ ਤੁਰੰਤ ਰਿਪੋਰਟ ਕੀਤੀ ਜਾ ਸਕੇ।

ਇਸ ਮਾਮਲੇ ਦੇ ਸਾਰੇ ਹਿੱਤਕਾਰੀਆਂ ਨਾਲ ਇੱਕ ਉੱਚ ਪੱਧਰੀ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵੱਖੋ-ਵੱਖ ਵਿਭਾਗਾਂ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰਾਂ ਠੱਲ ਪਾਉਣ ਲਈ ਵੱਖੋ-ਵੱਖ ਵਿਭਾਗਾਂ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿਚ ਕਿਸਾਨਾਂ ਦੇ ਪ੍ਰਤੀਨਿਧੀ, ਪੀ.ਏ.ਯੂ., ਆਈ.ਸੀ.ਏ.ਆਰ., ਐਨ.ਜੀ.ਓਜ਼, ਸੂਬੇ ਦੇ ਸਰਕਾਰੀ ਵਿਭਾਗ ਅਤੇ ਹੋਰਨਾਂ ਸਬੰਧਤਾਂ ਨੇ ਹਿੱਸਾ ਲਿਆ।

ਮੁੱਖ ਸਕੱਤਰ ਨੇ ਦੱਸਿਆ ਕਿ ਨੋਡਲ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਟਸਪਾਟ ਜ਼ਿਲਿਆਂ ਵਿੱਚ ਨਿਯੁਕਤ ਕੀਤੇ ਜਾਣਗੇ, ਜਿਥੇ ਪਿਛਲੇ ਸਾਲ ਦੌਰਾਨ ਪਰਾਲੀ ਸਾੜਨ ਦੀਆਂ ਜ਼ਿਆਦਾ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਸਬੰਧੀ ਗਤੀਵਿਧੀਆਂ ਪਿੰਡ ਪੱਧਰ ’ਤੇ ਮਾਈਕਰੋ ਪੱਧਰੀ ਯੋਜਨਾਬੰਦੀ ਦੁਆਰਾ ਆਯੋਜਿਤ ਕੀਤੀਆਂ ਜਾਣਗੀਆਂ। ਸੂਬੇ ਵਿੱਚ 8 ਹਾਟਸਪਾਟ ਹਨ ਜਿਹਨਾਂ ਵਿਚ ਸੰਗਰੂਰ, ਬਰਨਾਲਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹੇ ਸ਼ਾਮਲ ਹਨ। ਇਹ ਨੋਡਲ ਅਧਿਕਾਰੀ ਪੀ.ਆਰ.ਐਸ.ਸੀ. (ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ) ਦੁਆਰਾ ਪਰਾਲੀ ਸਾੜਨ ਦੀਆਂ ਰਿਪੋਰਟ ਕੀਤੀਆਂ ਗਈਆਂ ਘਟਨਾਵਾਂ ਦੀ ਪੁਸ਼ਟੀ ਕਰਨਗੇ। ਉਨਾਂ ਅੱਗੇ ਨਿਰਦੇਸ਼ ਦਿੱਤੇ ਕਿ ਪੀ.ਆਰ.ਐਸ.ਸੀ. ਅਤੇ ਜ਼ਿਲਾ ਪੱਧਰੀ ਕਮੇਟੀਆਂ ਨਾਲ ਤਾਲਮੇਲ ਲਈ ਪੰਜਾਬ ਮੰਡੀ ਬੋਰਡ ਕੰਟਰੋਲ ਰੂਮ ਸਥਾਪਤ ਕਰੇਗਾ। ਮੁੱਖ ਸਕੱਤਰ ਨੇ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੇਂਡੂ ਖੇਤਰਾਂ ਵਿਚ ਪਰਾਲੀ ਦੀ ਰਹਿੰਦ-ਖੂੰਹਦ ਦੇ ਸੁਚੱਜੇ ਭੰਡਾਰਣ ਲਈ ਇੰਤਜ਼ਾਮ ਕੀਤੇ ਜਾਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਾ ਕੀਤਾ ਜਾਵੇ।

Leave a Reply

Your email address will not be published. Required fields are marked *