ਕੋਰੋਨਾ ਵਾਇਰਸ : ਮੌਤ ਦਰ ਵਿੱਚ ਨੰਬਰ- 1 ’ਤੇ ਪੰਜਾਬ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਦੇਸ਼ ਸਮੇਤ ਪੰਜਾਬ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਝੇਲ ਰਿਹਾ ਹੈ। ਸੂਬੇ ਵਿਚ ਕੋਰੋਨਾ ਦੇ ਮਾਮਲੇ ਅਤੇ ਕੋਰੋਨਾ ਨਾਲ ਮਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਦੇਸ਼ ਸਮੇਤ ਪੰਜਾਬ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਝੇਲ ਰਿਹਾ ਹੈ। ਸੂਬੇ ਵਿਚ ਕੋਰੋਨਾ ਦੇ ਮਾਮਲੇ ਅਤੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ ਜਿਸ ਦਾ ਨਤੀਜਾ ਹੁਣ ਇਹ ਹੈ ਕਿ ਪੂਰੇ ਦੇਸ਼ ਵਿਚੋਂ ਪੰਜਾਬ ਦਾ ਸੱਭ ਤੋਂ ਵੱਧ ਡੈੱਥ ਰੇਟ ਹੈ। ਭਾਵ ਕਿ ਪੰਜਾਬ ਵਿਚ ਬਾਕੀ ਸੂਬਿਆਂ ਨਾਲੋਂ ਜ਼ਿਆਦਾ ਮੌਤਾਂ ਹੋ ਰਹੀਆਂ ਹਨ।

ਜਾਣਕਾਰੀ ਮੁਤਾਬਕ ਪੰਜਾਬ ਵਿਚ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਦੀ ਦਰ 2.95 ਫੀਸਦੀ ਹੋ ਗਈ ਹੈ। ਮੌਤ ਦਰ ਵਿਚ ਪੰਜਾਬ ਨੇ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਗੁਜਰਾਤ ਅਤੇ ਮਹਾਰਾਸ਼ਟਰ ਨੂੰ ਵੀ ਪਛਾੜ ਦਿੱਤਾ ਹੈ। ਗੁਜਰਾਤ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਰ 2.91 ਫੀਸਦੀ ਹੈ ਜਦਕਿ ਮਹਾਰਾਸ਼ਟਰ ਵਿਚ 2.90 ਫੀਸਦੀ। ਪੰਜਾਬ ਵਿਚ ਖਤਰਨਾਕ ਹੋ ਰਿਹਾ ਕੋਰੋਨਾ (ਬੁੱਧਵਾਰ ਦੇ ਅੰਕੜਿਆਂ ਮੁਤਾਬਕ) 2061 ਲੋਕਾਂ ਦੀ ਜਾਨ ਲੈ ਚੁੱਕਿਆ ਹੈ। ਉੱਥੇ ਹੀ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 69,684 ਹੋ ਗਈ ਹੈ ਜਿਨ੍ਹਾਂ ਵਿਚੋਂ 50,558 ਮਰੀਜ਼ ਹੁਣ ਤੱਕ ਸਿਹਤਯਾਬ ਵੀ ਹੋ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਸੰਖਿਆਂ 17065 ਰਹਿ ਗਈ ਹੈ।

ਪੰਜਾਬ ਦੇ ਪੰਜ ਵੱਡੇ ਸ਼ਹਿਰ ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਅਤੇ ਮੁਹਾਲੀ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਲੁਧਿਆਣਾ ਵਿਚ ਹੁਣ ਤੱਕ 535 , ਜਲੰਧਰ ਵਿਚ 221, ਪਟਿਆਲਾ ਵਿਚ 218, ਅੰਮ੍ਰਿਤਸਰ ਵਿਚ 212 ਅਤੇ ਮੁਹਾਲੀ ਵਿਚ 118 ਮੌਤਾਂ ਹੋ ਚੁੱਕੀਆਂ ਹਨ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਲੋਕਾਂ ਨੂੰ ਅਪੀਲ ਕਰ ਚੁੱਕੇ ਹਨ ਕਿ ਉਹ ਕੋਰੋਨਾ ਦੇ ਸ਼ੁਰੂਆਤ ਵਿਚ ਹੀ ਲੱਛਣ ਦਿੱਖਣ ਉੱਤੇ ਕੋਰੋਨਾ ਟੈਸਟ ਕਰਵਾਉਣ ਤਾਂ ਜੋ ਬੀਮਾਰੀ ਨੂੰ ਸਮਾਂ ਰਹਿੰਦੇ ਕੰਟਰੋਲ ਕੀਤਾ ਜਾ ਸਕੇ ਅਤੇ ਮਨੁੱਖੀ ਜਾਨ ਬਚਾਈ ਜਾ ਸਕੇ।

Leave a Reply

Your email address will not be published. Required fields are marked *