ਖਤਰਨਾਕ ਹੈ ਅਮਰੀਕੀ ਨਸਲ ਦਾ ਇਹ ਕੁੱਤਾ, ਬ੍ਰਿਟੇਨ ਦੇ ਪੀਐੱਮ ਰਿਸ਼ੀ ਸੁਨਕ ਨੇ ਲਗਾਈ ਪਾਬੰਦੀ

ਬ੍ਰਿਟੇਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕੁੱਤੇ ਦੀ ਖਤਰਨਾਕ ਨਸਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲ ਹੀ ‘ਚ ਦੇਸ਼ ‘ਚ ਕੁੱਤਿਆਂ ਦੇ…

ਬ੍ਰਿਟੇਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕੁੱਤੇ ਦੀ ਖਤਰਨਾਕ ਨਸਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲ ਹੀ ‘ਚ ਦੇਸ਼ ‘ਚ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਤੋਂ ਬਾਅਦ ਅਮਰੀਕੀ XL ਬੁਲੀ ਨਸਲ ਦੇ ਕੁੱਤਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੁਨਕ ਨੇ ਕਿਹਾ ਕਿ ਅਮਰੀਕਨ ਐਕਸਐਲ ਬੁਲੀ ਕੁੱਤੇ ਸਾਡੇ ਸਮਾਜ ਖਾਸ ਕਰਕੇ ਬੱਚਿਆਂ ਲਈ ਖ਼ਤਰਾ ਹਨ। ਇਸ ਦੌਰਾਨ ਸੁਨਕ ਨੇ ਦੇਸ਼ ਵਿੱਚ ਹਾਲ ਹੀ ਵਿੱਚ ਹੋਏ ਕੁੱਤਿਆਂ ਦੇ ਹਮਲਿਆਂ ਦੀਆਂ ਕੁਝ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ। ਇਸ ਵੀਡੀਓ ਨੂੰ ਸਾਂਝਾ ਕਰਕੇ ਉਨ੍ਹਾਂ ਕਿਹਾ ਕਿ ਇਹ ਮੁੱਠੀ ਭਰ ਕੁੱਤਿਆਂ ਦਾ ਸਵਾਲ ਨਹੀਂ ਹੈ। ਇਹ ਕੁੱਤਿਆਂ ਵਿੱਚ ਦਿਖਾਈ ਦੇਣ ਵਾਲਾ ਇੱਕ ਕਿਸਮ ਦਾ ਵਿਵਹਾਰ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

ਬ੍ਰਿਟਿਸ਼ ਪ੍ਰਧਾਨ ਮੰਤਰੀ ਸੁਨਕ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਹਮਲਿਆਂ ਨੂੰ ਰੋਕਣ ਲਈ ਤਰੀਕੇ ਲੱਭਣ ਲਈ ਕੰਮ ਕਰ ਰਹੀ ਹੈ। ਸੁਨਕ ਨੇ ਕਿਹਾ ਕਿ ਹਾਲ ਹੀ ਦੇ ਹਮਲਿਆਂ ਪਿੱਛੇ ਨਸਲ ਨੂੰ ਕਾਨੂੰਨੀ ਤੌਰ ‘ਤੇ ਪਰਿਭਾਸ਼ਿਤ ਕਰਨ ਲਈ ਕੰਮ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਤਾਂ ਜੋ ਇਸ ‘ਤੇ ਪਾਬੰਦੀ ਲਗਾਈ ਜਾ ਸਕੇ। ਸੁਨਕ ਨੇ ਕਿਹਾ ਕਿ ਅਸੀਂ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।

Leave a Reply

Your email address will not be published. Required fields are marked *