ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਗ੍ਰੰਥੀ ਸਿੰਘ ਨੇ ਪੜਾਈਆਂ ਲਾਵਾਂ !

ਬਠਿੰਡਾ: ਬਠਿੰਡਾ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਵਿਖੇ ਮੁਲਤਾਨੀਆਂ ਨਜਦੀਕ ਗੁਰਦੁਆਰਾ ਸਾਹਿਬ ਵਿੱਚ 18 ਸਤੰਬਰ ਨੂੰ ਦੋ ਕੁੜੀਆਂ ਨੇ ਆਪਸ…

ਬਠਿੰਡਾ: ਬਠਿੰਡਾ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਵਿਖੇ ਮੁਲਤਾਨੀਆਂ ਨਜਦੀਕ ਗੁਰਦੁਆਰਾ ਸਾਹਿਬ ਵਿੱਚ 18 ਸਤੰਬਰ ਨੂੰ ਦੋ ਕੁੜੀਆਂ ਨੇ ਆਪਸ ਵਿੱਚ ਵਿਆਹ ਕਰਵਾ ਲਿਆ ਹੈ। ਦੋਵੇ ਕੁੜੀਆ ਦੇ ਆਨੰਦ ਕਾਰਜ ਗੁਰਦੁਆਰਾ ਸਾਹਿਬ ਵਿਖੇ ਹੋਏ ਹਨ। ਮਿਲੀ ਜਾਣਕਾਰੀ ਮੁਤਾਬਿਕ ਜਦੋਂ ਇਸ ਵਿਆਹ ਬਾਰੇ ਜਥੇਬੰਦੀਆਂ ਨੂੰ ਪਤਾ ਲੱਗਿਆ ਤਾਂ ਉਹ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ ਅਤੇ ਗ੍ਰੰਥੀ ਸਿੰਘ ਉੱਤੇ ਇਤਰਾਜ ਕੀਤਾ ਗਿਆ ।

ਸਿੱਖ ਜਥੇਬੰਦੀਆਂ ਵੱਲੋਂ ਗ੍ਰੰਥੀ ਸਿੰਘ ਉੱਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਸਮਲਿੰਗੀ ਵਿਆਹ ਗੁਰਮਤਿ ਦੇ ਸਿਧਾਂਤ ਦੇ ਵਿਰੁੱਧ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਗੁਰਦੁਆਰੇ ਵਿੱਚ ਵਿਆਹ ਹੋਇਆ ਹੈ ਉਥੇ ਦੀ ਕਮੇਟੀ ਅਤੇ ਗ੍ਰੰਥੀ ਸਿੰਘ ਇਸ ਦਾ ਜਿੰਮੇਵਾਰ ਹੈ। 

 

 

 

Leave a Reply

Your email address will not be published. Required fields are marked *