Gangster Sukha Duneke Death News: ਕੈਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਵਿਨੀਪੈਗ ‘ਚ ਗੈਂਗਸਟਰ ਸੁੱਖਾ ਦੁਨੇਕੇ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਮਾਮਲੇ ਨੇ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ। ਦੱਸ ਦਈਏ ਕਿ ਗੈਂਗਸਟਰ ਸੁੱਖਾ ਦੁਨੇਕੇ ਦੀ ਮੌਤ ਦੀ ਖ਼ਬਰ ਉਦੋਂ ਸਾਹਮਣੇ ਆਈ ਹੈ ਜਦੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ।
ਕੈਟਾਗਰੀ ‘ਏ’ ਦਾ ਗੈਂਗਸਟਰ ਸੁੱਖਾ ਦੁੱਨੇਕੇ ਅਪਰਾਧ ਦੀ ਦੁਨੀਆ ‘ਚ ਆਉਣ ਤੋਂ ਪਹਿਲਾਂ ਮੋਗਾ ਡੀਸੀ ਦਫ਼ਤਰ ‘ਚ ਕੰਮ ਕਰਦਾ ਸੀ ਅਤੇ ਉਸਨੇ ਪੁਲਿਸ ਦੀ ਮਦਦ ਨਾਲ ਉਹ ਜਾਅਲੀ ਦਸਤਾਵੇਜ਼ਾਂ ‘ਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਹਾਸਲ ਕੀਤਾ ਅਤੇ 2017 ‘ਚ ਕੈਨੇਡਾ ਫਰਾਰ ਹੋ ਗਿਆ ਸੀ। ਉਦੋਂ ਉਸ ਦੇ ਖਿਲਾਫ 7 ਅਪਰਾਧਿਕ ਮਾਮਲੇ ਚੱਲ ਰਹੇ ਸਨ । ਸੁੱਖਾ ਦੁੱਨੇਕੇ ਨੇ ਕਾਫੀ ਸਮਾਂ ਫਰੀਦਕੋਟ ਜੇਲ੍ਹ ਵਿੱਚ ਵੀ ਬਤੀਤ ਕੀਤਾ ਅਤੇ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਉਹ ਕੈਨੇਡਾ ਫਰਾਰ ਹੋ ਗਿਆ। ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਵੀ ਦੁਨੇਕੇ ਦਾ ਨਾਂ ਹੀ ਸਾਹਮਣੇ ਆਇਆ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਉਸ ਦੇ ਖਿਲਾਫ ਹਥਿਆਰ ਅਤੇ ਸ਼ੂਟਰ ਮੁਹੱਈਆ ਕਰਵਾਏ ਜਾਣ ਦੇ ਦੋਸ਼ ਲਗਾਏ ਗਏ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਸੁਖ ਦੁਨੇਕੇ ਦਾ ਸਬੰਧ ਬੰਬੀਹਾ ਗੈਂਗ ਨਾਲ ਸੀ।
ਗੈਂਗਸਟਰ ਲਾਰੈਂਸ਼ ਬਿਸ਼ਨੋਈ ਨੇ ਪੋਸਟ ਪਾ ਕੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਸ਼ ਬਿਸ਼ਨੋਈ ਨੇ ਲਿਖਿਆ ਹੈ ਕਿ ਬੰਬੀਹਾ ਗਰੁੱਪ ਦਾ ਇੰਚਾਰਜ ਬਣਿਆ ਫਿਰਦਾ ਸੀ ਇਸ ਦਾ ਕਤਲ ਹੋਇਆ ਹੈ ਇਸ ਦੀ ਜਿੰਮੇਵਾਰੀ ਲੈਂਦੇੈ ਹਾਂ। ਬਿਸ਼ਨੋਈ ਨੇ ਲਿਖਿਆ ਹੈ ਕਿ ਇਹਨੇ ਆਪਣੇ ਨਸ਼ੇ ਲਈ ਬਹੁਤ ਲੋਕਾਂ ਦੇ ਘਰ ਉਜਾੜੇ ਹਨ। ਪੋਸਟ ਵਿੱਚ ਲਿਖਿਆ ਹੈ ਕਿ ਵਿੱਕੀ ਦੇ ਮਾਡਰ ਵੀ ਇਹਨੇ ਕੀਤਾ ਸੀ ਅਤੇ ਸੰਦੀਪ ਨੰਗਲ ਅੰਬੀਆ ਦਾ ਕਤਲ ਕੀਤਾ ਸੀ।



