ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਮੁੱਦੇ ‘ਤੇ ਗਵਰਨਰ ਨੂੰ ਪੱਤਰ ਲਿਖਿਆ ਹੈ।ਪੱਤਰ ਵਿੱਚ ਆਰਡੀਐਫ ਦਾ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅੱਗੇ ਉਠਾਉਣ ਦੀ ਬੇਨਤੀ ਕੀਤੀ ਗਈ ਹੈ। ਹੁਣ ਤੱਕ 5637.4 ਕਰੋੜ ਰੁਪਏ ਦਾ ਆਰਡੀਐਫ ਬਕਾਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫੰਡ ਜਾਰੀ ਨਾ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਨਹੀਂ ਹੋ ਰਹੇ।
ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਲਿਖੀ ਗਈ ਚਿੱਠੀ ਵਿੱਚ ਆਰਡੀਐਫ ਦਾ ਮੁੱਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਚੁੱਕਣ ਦੀ ਮੰਗ ਕੀਤੀ ਹੈ। ਪੰਜਾਬ ਦਾ ਹੁਣ ਤੱਕ 5637.4 ਕਰੋੜ ਰੁਪਏ ਦਾ ਆਰਡੀਐਫ ਦਾ ਬਕਾਇਆ ਹੈ। ਫੰਡ ਜਾਰੀ ਨਾ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਨਹੀਂ ਹੋ ਪਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਇਹ ਮਸਲਾ ਕੇਂਦਰ ਅੱਗੇ ਚੁੱਕਣ ਅਤੇ ਫੰਡ ਜਾਰੀ ਕਰਨ ਲਈ ਕਹਿਣ।
