ਸੁਖਬੀਰ ਬਾਦਲ ਦਾ ਵੱਡਾ ਬਿਆਨ, ‘ਸਿੱਖਾਂ ਨੂੰ ਅੱਤਵਾਦ ਨਾਲ ਜੋੜ ਕੇ ਪੈਦਾ ਕੀਤੀਆਂ ਜਾ ਰਹੀਆਂ ਹਨ ਗ਼ਲਤ ਧਾਰਨਾਵਾਂ’

ਚੰਡੀਗੜ੍ਹ : ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ…

ਚੰਡੀਗੜ੍ਹ : ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਕੁਝ ਹੋ ਰਿਹਾ ਹੈ, ਉਸ ਦਾ ਭਾਰਤ-ਕੈਨੇਡਾ ਸਬੰਧਾਂ ‘ਤੇ ਬਹੁਤ ਜ਼ਿਆਦਾ ਅਸਰ ਪੈ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਿੱਖਾਂ ਨੂੰ ਅੱਤਵਾਦ ਨਾਲ ਜੋੜਿਆ ਜਾ ਰਿਹਾ ਹੈ, ਗ਼ਲਤ ਧਾਰਨਾ ਪੈਦਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਰੋਕਣ ਦੀ ਲੋੜ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਾਂ ਨੂੰ ਅੱਤਵਾਦੀਆਂ ਨਾਲ ਜੋੜਨਾ ਮੰਦਭਾਗਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਜਲਦੀ ਹੀ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਦੋਹਾਂ ਦੇਸ਼ਾਂ (ਭਾਰਤ ਅਤੇ ਕੈਨੇਡਾ) ਦੇ ਸਬੰਧਾਂ ਨੂੰ ਉੱਚ ਪੱਧਰ ‘ਤੇ ਤੈਅ ਕਰਨ ਦੀ ਲੋੜ ਹੈ। ਦੇਸ਼ ਦੇ ਲੋਕਾਂ ਨੂੰ ਇਸ ਦਾ ਨਤੀਜਾ ਨਹੀਂ ਭੁਗਤਣਾ ਚਾਹੀਦਾ।

Leave a Reply

Your email address will not be published. Required fields are marked *