ਹਿਮਾਚਲ ਤੇ ਗੋਆ ਵਿਚ ਹੁਣ 7 ਜੂਨ ਤੱਕ ਲੱਗੇਗਾ ਲਾਕਡਾਉਨ

ਨਵੀਂ ਦਿੱਲੀ (ਇੰਟ.)- ਮੁਲਕ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਘੱਟਣੇ ਸ਼ੁਰੂ ਹੋ ਗਏ ਹਨ। ਰੋਜ਼ਾਨਾ ਆਉਣ ਵਾਲੇ ਕੇਸ ਹੁਣ ਕਾਫੀ ਘੱਟ ਗਏ ਹਨ ਜਦੋਂ ਕਿ…

ਨਵੀਂ ਦਿੱਲੀ (ਇੰਟ.)- ਮੁਲਕ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਘੱਟਣੇ ਸ਼ੁਰੂ ਹੋ ਗਏ ਹਨ। ਰੋਜ਼ਾਨਾ ਆਉਣ ਵਾਲੇ ਕੇਸ ਹੁਣ ਕਾਫੀ ਘੱਟ ਗਏ ਹਨ ਜਦੋਂ ਕਿ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧਣੀ ਸ਼ੁਰੂ ਹੋ ਗਈ ਹੈ। ਰਿਕਵਰੀ ਰੇਟ ਵੀ ਕਾਫੀ ਵੱਧ ਗਿਆ ਹੈ। ਜਿਸ ਨੂੰ ਲੈ ਕੇ ਸੂਬਾ ਸਰਕਾਰਾਂ ਵਲੋਂ ਥੋੜ੍ਹੀ ਢਿੱਲ ਦਿੱਤੀ ਜਾ ਰਹੀ ਹੈ ਪਰ ਜ਼ਿਆਦਾ ਢਿੱਲ ਦੇਣ ਦਾ ਮਤਲਬ ਹੈ ਕੋਰੋਨਾ ਕੇਸਾਂ ਵਿਚ ਵਾਧਾ। ਇਸ ਲਈ ਅਜੇ ਪੂਰੀ ਤਰ੍ਹਾਂ ਪਾਬੰਦੀਆਂ ਨਹੀਂ ਹਟਾਈਆਂ ਗਈਆਂ ਹਨ। ਪੰਜਾਬ ਵਿਚ ਇਹ ਪਾਬੰਦੀਆਂ ਅਗਲੇ ਮਹੀਨੇ 10 ਜੂਨ ਤੱਕ ਵਧਾ ਦਿੱਤੀਆਂ ਗਈਆਂ ਹਨ ਜਦੋਂ ਕਿ ਗੁਆਂਢੀ ਸੂਬੇ ਹਿਮਾਚਲ ਵਿਚ ਪਾਬੰਦੀਆਂ 7 ਜੂਨ ਤੱਕ ਵਧਾ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ-ਕੋਵੀਸ਼ੀਲਡ ਦੀਆਂ ਦੋਵੇਂ ਡੋਜ਼ ਲੈਣ ਤੋਂ ਬਾਅਦ ਕੋਵੈਕਸੀਨ ਵੀ ਲੈ ਰਹੇ ਨੇ ਲੋਕ, ਡਾਕਟਰਾਂ ਨੇ ਜਤਾਈ ਚਿੰਤਾ

ਇਸ ਦੇ ਨਾਲ ਹੀ ਗੋਆ ਸਰਕਾਰ ਨੇ ਵੀ 7 ਜੂਨ ਤੱਕ ਪਾਬੰਦੀਆਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਗੋਆ ‘ਚ ਕੁਲ ਪੰਜ ਲੱਖ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਰਾਜ ਸਰਕਾਰ ਦਾ ਕਹਿਣਾ ਹੈ ਕਿ ‘ਟੀਕਾ ਉਤਸਵ’ ਨੇ ਲਾਭਪਾਤਰੀਆਂ, ਖ਼ਾਸਕਰ ਪੇਂਡੂ ਖੇਤਰਾਂ ਦੇ ਲੋਕਾਂ ਤੱਕ ਪਹੁੰਚਣ ‘ਚ ਸਹਾਇਤਾ ਕੀਤੀ ਹੈ। ਗੋਆ ਦੀ ਆਬਾਦੀ 16 ਲੱਖ ਹੈ ਅਤੇ ਪਿਛਲੇ ਇਕ ਮਹੀਨੇ ‘ਚ ਕੋਵਿਡ -19 ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ। 

ਇਹ ਵੀ ਪੜ੍ਹੋ- ਸੋਨੂੰ ਸੂਦ ਦੇ ਦੁੱਧ ਵਾਲੇ ਨੇ ਕਿਹਾ ਮੈਂ ਪ੍ਰੈਸ਼ਰ ਨਹੀਂ ਝੱਲ ਸਕਦਾ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ

ਸਰਕਾਰੀ ਅੰਕੜਿਆਂ ਅਨੁਸਾਰ ਰਾਜ ਵਿੱਚ ਹੁਣ ਤੱਕ ਵੈਕਸੀਨ ਦੀਆਂ ਪੰਜ ਲੱਖ ਖੁਰਾਕਾਂ (ਦੂਜੀ ਖੁਰਾਕ ਸਮੇਤ) ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਸਾਨੂੰ ਟੀਕਾ ਉਤਸਵ -2 ਬਾਰੇ ਚੰਗਾ ਹੁੰਗਾਰਾ ਮਿਲ ਰਿਹਾ ਹੈ, ਪਰ ਅਸੀਂ ਇਸ ਦੇ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਨਾ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਰਾਜ ਵਿੱਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣ ਦਾ ਟੀਚਾ ਹੈ।ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ 29 ਮਈ ਨੂੰ ਸਵੇਰੇ 5 ਵਜੇ ਤੋਂ 31 ਮਈ ਸਵੇਰੇ 5 ਵਜੇ ਤੱਕ ਸ਼ਹਿਰ ਵਿੱਚ ਵੀਕੈਂਡ ਕਰਫਿਊ ਲਾਗੂ ਰਹਿਣ ਦਾ ਐਲਾਨ ਕਰ ਦਿੱਤਾ ਹੈ। ਯੂਟੀ ਪ੍ਰਸ਼ਾਸਨ ਨੇ ਅੱਗੇ ਇਹ ਵੀ ਕਿਹਾ ਕਿ ਵੀਕੈਂਡ ਕਰਫਿਊ ਦੌਰਾਨ ਸਿਰਫ ਜ਼ਰੂਰੀ ਦੁਕਾਨਾਂ ਨੂੰ ਖੁੱਲ੍ਹਾ ਰਹਿਣ ਦਿੱਤਾ ਜਾਵੇਗਾ।

 

Leave a Reply

Your email address will not be published. Required fields are marked *