ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ‘ਚ ਅੰਮ੍ਰਿਤਸਰ ‘ਚ ਹੋ ਰਹੀ ਉੱਤਰੀ ਖੇਤਰੀ ਪ੍ਰੀਸ਼ਦ ਦੀ 31ਵੀਂ ਬੈਠਕ ‘ਚ ਪੰਜਾਬ, ਹਰਿਆਣਾ ਤੇ ਹਿਮਾਚਲ ਤਿੰਨਾਂ…

ਅੰਮ੍ਰਿਤਸਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ‘ਚ ਅੰਮ੍ਰਿਤਸਰ ‘ਚ ਹੋ ਰਹੀ ਉੱਤਰੀ ਖੇਤਰੀ ਪ੍ਰੀਸ਼ਦ ਦੀ 31ਵੀਂ ਬੈਠਕ ‘ਚ ਪੰਜਾਬ, ਹਰਿਆਣਾ ਤੇ ਹਿਮਾਚਲ ਤਿੰਨਾਂ ਸੂਬਿਆਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਤੇ ਪ੍ਰਸ਼ਾਦ ਗ੍ਰਹਿਣ ਕੀਤਾ। ਪੁਰੋਹਿਤ ਸ਼੍ਰੀ ਦੁਗਰਿਆਣਾ ਤੀਰਥ ਵਿਖੇ ਵੀ ਮੱਥਾ ਟੇਕਣਗੇ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 12 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ ਤੇ ਉਥੋਂ ਉਹ ਸਿੱਧੇ ਬੈਠਕ ਵਾਲੀ ਥਾਂ ਪਹੁੰਚਣਗੇ। ਮੀਟਿੰਗ ‘ਚ ਐੱਸਵਾਈਐੱਲ ਤੇ ਬੀਬੀਐੱਸਬੀ ਵਰਗੇ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।

Leave a Reply

Your email address will not be published. Required fields are marked *