Rozgar Mela: PM Modi ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਨਵਾਂ ਭਾਰਤ ਅੱਜ ਕਰ ਰਿਹਾ ਹੈ ਕਮਾਲ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਾਂ…

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਾਂ ਭਾਰਤ ਕਮਾਲ ਕਰ ਰਿਹਾ ਹੈ। ਦੇਸ਼ ਦੀਆਂ ਧੀਆਂ ਹਰ ਪਾਸੇ ਆਪਣਾ ਝੰਡਾ ਲਹਿਰਾ ਰਹੀਆਂ ਹਨ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਅੱਜ ਦੇ ਰੁਜ਼ਗਾਰ ਮੇਲੇ ਵਿਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਵਧਾਈਆਂ। ਤੁਸੀਂ ਸਾਰਿਆਂ ਨੇ ਸਖ਼ਤ ਮਿਹਨਤ ਕਰ ਕੇ ਇਹ ਕਾਮਯਾਬੀ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਫਲਤਾ ਦਾ ਤੁਹਾਡੇ ਜੀਵਨ ਵਿਚ ਬਹੁਤ ਮਹੱਤਵ ਹੈ।

ਪੀਐਮ ਨੇ ਕਿਹਾ ਕਿ ਦੇਸ਼ ਵਿੱਚ ਗਣੇਸ਼ ਮਹੋਤਸਵ ਚੱਲ ਰਿਹਾ ਹੈ, ਇਸ ਦੌਰਾਨ ਤੁਹਾਡੇ ਸਾਰਿਆਂ ਦੇ ਨਵੇਂ ਜੀਵਨ ਦਾ ਉਦਘਾਟਨ ਵੀ ਹੋ ਰਿਹਾ ਹੈ। ਜਦੋਂ ਤੁਹਾਡੇ ਵਰਗੇ ਲੱਖਾਂ ਨੌਜਵਾਨ ਸਰਕਾਰੀ ਸੇਵਾਵਾਂ ਵਿੱਚ ਸ਼ਾਮਲ ਹੁੰਦੇ ਹਨ, ਤਾਂ ਨੀਤੀਆਂ ਨੂੰ ਲਾਗੂ ਕਰਨ ਦੀ ਗਤੀ ਅਤੇ ਪੈਮਾਨਾ ਵੀ ਵੱਧ ਜਾਂਦਾ ਹੈ।

 

Leave a Reply

Your email address will not be published. Required fields are marked *