ਪੰਜਾਬ ਦੇ 8 ਜ਼ਿਲ੍ਹਿਆਂ ‘ਚ 30 ਥਾਵਾਂ ‘ਤੇ NIA ਦੀ ਛਾਪੇਮਾਰੀ, ਅੱਤਵਾਦੀ ਅਰਸ਼ ਡੱਲਾ ਦਾ ਕਰੀਬੀ ਗ੍ਰਿਫ਼ਤਾਰ

NIA raids:  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਬੁੱਧਵਾਰ ਸਵੇਰੇ 5 ਵਜੇ ਪੰਜਾਬ ‘ਚ 30 ਥਾਵਾਂ ‘ਤੇ ਛਾਪੇਮਾਰੀ ਕੀਤੀ। ਐਨਆਈਏ ਦੀਆਂ ਟੀਮਾਂ ਬਠਿੰਡਾ, ਲੁਧਿਆਣਾ,…

NIA raids:  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਬੁੱਧਵਾਰ ਸਵੇਰੇ 5 ਵਜੇ ਪੰਜਾਬ ‘ਚ 30 ਥਾਵਾਂ ‘ਤੇ ਛਾਪੇਮਾਰੀ ਕੀਤੀ। ਐਨਆਈਏ ਦੀਆਂ ਟੀਮਾਂ ਬਠਿੰਡਾ, ਲੁਧਿਆਣਾ, ਫ਼ਿਰੋਜ਼ਪੁਰ ਅਤੇ ਪਟਿਆਲਾ ਵਿੱਚ ਜਾਂਚ ਕਰ ਰਹੀਆਂ ਹਨ। ਇਸ ਛਾਪੇਮਾਰੀ ਨੂੰ ਖਾਲਿਸਤਾਨੀ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਗਠਜੋੜ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ NIA ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਸਾਥੀ ਜ਼ੋਰਾ ਸਿੰਘ ਨੂੰ ਫਿਰੋਜ਼ਪੁਰ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਕਈ ਸਾਲਾਂ ਤੋਂ ਡੱਲਾ ਦੇ ਸੰਪਰਕ ਵਿੱਚ ਸੀ। ਐਨ.ਆਈ.ਏ ਨੇ ਮੱਖੀ ਮੰਡੀ ਸਥਿਤ ਘਰ ਤੋਂ ਤਲਾਸ਼ੀ ਦੌਰਾਨ ਫੜਿਆ ਹੈ। ਅਰਸ਼ ਡੱਲਾ ਨਾਲ ਚੈਟਿੰਗ ਉਸ ਦੇ ਮੋਬਾਈਲ ‘ਚੋਂ ਮਿਲੀ। ਉਹ ਹਥਿਆਰਾਂ ਦੀ ਤਸਕਰੀ ਕਰਦਾ ਹੈ।

ਬਠਿੰਡਾ ‘ਚ ਬੁੱਧਵਾਰ ਸਵੇਰੇ ਕਰੀਬ 6 ਵਜੇ NIA ਦੀਆਂ ਦੋ ਟੀਮਾਂ ਰਾਮਪੁਰਾ ਅਤੇ ਮੋੜ ਮੰਡੀ ਪਹੁੰਚੀਆਂ। ਟੀਮ ਵੱਲੋਂ ਪਿੰਡ ਜੇਠੂਕੇ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੁਰੀ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਗੁਰੀ ਬਠਿੰਡਾ ਪੁਲੀਸ ਨੂੰ ਕਤਲ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਹੈ। ਇੱਕ ਟੀਮ ਹੈਰੀ ਮੌਡ ਦੇ ਘਰ ਪਹੁੰਚ ਗਈ ਹੈ। ਹੈਰੀ ਦਾ ਵੀ ਕਈ ਮਾਮਲਿਆਂ ਵਿੱਚ ਨਾਮ ਹੈ।

Leave a Reply

Your email address will not be published. Required fields are marked *