ਮਾਨ ਸਰਕਾਰ ਦੀ ਡਰੱਗ ਮਾਫ਼ੀਆ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ, ਇਸ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਕੰਗ

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਨਵੀਂ ਐਸਆਈਟੀ ਨੂੰ ਜਾਂਚ ਦੌਰਾਨ ਕਾਫੀ ਸਬੂਤ ਮਿਲੇ ਹਨ…

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਨਵੀਂ ਐਸਆਈਟੀ ਨੂੰ ਜਾਂਚ ਦੌਰਾਨ ਕਾਫੀ ਸਬੂਤ ਮਿਲੇ ਹਨ ਕਿ ਸੁਖਪਾਲ ਖਹਿਰਾ ਨਸ਼ਾ ਤਸਕਰੀ ‘ਚ ਸ਼ਾਮਿਲ ਹਨ। ਇਸ ਲਈ ਐਸਆਈਟੀ ਨੇ ਉਸ ਨੂੰ ਅਗਲੇਰੀ ਜਾਂਚ ਲਈ ਗ੍ਰਿਫਤਾਰ ਕਰ ਲਿਆ ਹੈ।

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਦਿਨ-ਰਾਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਮਾਨ ਸਰਕਾਰ ਦੀ ਡਰੱਗ ਮਾਫੀਆ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਨਸ਼ਾ ਤਸਕਰੀ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਭਾਵੇਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਕਿਸੇ ਸਿਆਸੀ ਬਦਲਾਖੋਰੀ ਕਾਰਨ ਨਹੀਂ ਹੋਈ। ਐਸਆਈਟੀ ਦੀ ਜਾਂਚ ਦੌਰਾਨ ਉਸ ਦੇਵ ਖ਼ਿਲਾਫ਼ ਮਿਲੇ ਸਬੂਤਾਂ ਦੇ ਆਧਾਰ ’ਤੇ ਉਸ ਦੀ ਗ੍ਰਿਫ਼ਤਾਰੀ ਹੋਈ ਹੈ। ਜੇਕਰ ਅਸੀਂ ਸਿਆਸੀ ਬਦਲਾ ਲੈਣਾ ਚਾਹੁੰਦੇ ਤਾਂ ਪੰਜਾਬ ਵਿੱਚ ਸਾਡੀ ਸਰਕਾਰ ਨੂੰ ਡੇਢ ਸਾਲ ਹੋ ਗਏ ਹਨ ਹੈ। ਉਸ ਨੂੰ ਪਹਿਲਾਂ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ।

ਕੰਗ ਨੇ ਕਿਹਾ ਕਿ 2022 ਵਿੱਚ ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਨੂੰ ਰਾਹਤ ਦਿੱਤੀ ਸੀ ਪਰ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਾਫ਼ ਲਿਖਿਆ ਸੀ ਕਿ ਪੰਜਾਬ ਪੁਲੀਸ ਇਸ ਕੇਸ ਦੀ ਮੁੜ ਜਾਂਚ ਕਰ ਸਕਦੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ ‘ਤੇ ਪੰਜਾਬ ਪੁਲਿਸ ਦੀ ਐਸਆਈਟੀ ਨੇ ਇਸ ਮਾਮਲੇ ਦੀ ਮੁੜ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *