LPG ਸਿਲੰਡਰ ਨੂੰ ਲੈ ਕੇ ਮੋਦੀ ਸਰਕਾਰ ਦਾ ਵੱਡਾ ਫੈਸਲਾ, 300 ਰੁਪਏ ਦੀ ਮਿਲੇਗੀ ਸਬਸਿਡੀ, ਜਾਣੋ ਨਵੀਆਂ ਕੀਮਤਾਂ

ਨਵੀਂ ਦਿੱਲੀ:   ਤਿਉਹਾਰਾਂ ਦੇ ਮੌਸਮ ‘ਚ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਉਜਵਲਾ ਯੋਜਨਾ ਤਹਿਤ…

ਨਵੀਂ ਦਿੱਲੀ:   ਤਿਉਹਾਰਾਂ ਦੇ ਮੌਸਮ ‘ਚ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਉਜਵਲਾ ਯੋਜਨਾ ਤਹਿਤ ਮਿਲਦੇ ਗੈਸ ਸਿਲੰਡਰਾਂ ‘ਤੇ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਹੈ ਯਾਨੀ ਹੁਣ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਸਿਲੰਡਰ 100 ਰੁਪਏ ਹੋਰ ਸਸਤਾ ਮਿਲੇਗਾ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਇਹ ਖੁਸ਼ਖਬਰੀ ਦਿੱਤੀ।

ਦਿੱਲੀ ‘ਚ ਸਿਲੰਡਰ 603 ਰੁਪਏ ‘ਚ ਮਿਲੇਗਾ

ਕੇਂਦਰ ਸਰਕਾਰ ਤੋਂ 300 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਮਿਲਣ ਤੋਂ ਬਾਅਦ, ਦਿੱਲੀ ‘ਚ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 14.2 ਕਿਲੋ ਦਾ ਘਰੇਲੂ ਰਸੋਈ ਗੈਸ ਸਿਲੰਡਰ 603 ਰੁਪਏ ਵਿੱਚ ਮਿਲੇਗਾ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਮੁੰਬਈ ‘ਚ 602.50 ਰੁਪਏ, ਕੋਲਕਾਤਾ ਵਿੱਚ 629 ਰੁਪਏ ਤੇ ਚੇਨਈ ਵਿੱਚ 618.50 ਰੁਪਏ ਵਿੱਚ ਘਰੇਲੂ ਐਲਪੀਜੀ ਸਿਲੰਡਰ ਮਿਲੇਗਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 9.6 ਕਰੋੜ ਹੈ। ਇਸ ਕਾਰਨ ਦੇਸ਼ ਦੇ 9.6 ਕਰੋੜ ਲੋਕਾਂ ਨੂੰ ਸਬਸਿਡੀ ‘ਚ ਵਾਧੇ ਦਾ ਸਿੱਧਾ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਸਰਕਾਰ ਗਰੀਬ ਲੋਕਾਂ ਨੂੰ ਰਿਆਇਤੀ ਦਰਾਂ ‘ਤੇ ਐਲਪੀਜੀ ਸਿਲੰਡਰ ਪ੍ਰਦਾਨ ਕਰਦੀ ਹੈ।

Leave a Reply

Your email address will not be published. Required fields are marked *