ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੱਡਾ ਖੁਲਾਸਾ, ਹਰਿਆਣਾ ਦੇ ਜੋਗਾ ਨੇ ਦਿੱਤੀ ਸੀ ਸ਼ੂਟਰਾਂ ਨੂੰ ਪਨਾਹ, ਪੜ੍ਹੋ ਪੂਰੀ ਰਿਪੋਰਟ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤੀਜੀ ਚਾਰਜਸ਼ੀਟ ਪੇਸ਼ ਕੀਤੀ ਹੈ। ਇਸ ਵਿੱਚ ਕਤਲ ਵਿੱਚ ਸ਼ਾਮਲ ਨਵੇਂ ਮੁਲਜ਼ਮਾਂ ਦਾ…

ਚੰਡੀਗੜ੍ਹ: ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤੀਜੀ ਚਾਰਜਸ਼ੀਟ ਪੇਸ਼ ਕੀਤੀ ਹੈ। ਇਸ ਵਿੱਚ ਕਤਲ ਵਿੱਚ ਸ਼ਾਮਲ ਨਵੇਂ ਮੁਲਜ਼ਮਾਂ ਦਾ ਖੁਲਾਸਾ ਹੋਇਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਹਰਿਆਣਾ ਦੇ ਭਿਵਾਨੀ ਦੇ ਰਹਿਣ ਵਾਲੇ ਲਾਰੈਂਸ ਗੈਂਗ ਦੇ ਗੈਂਗਸਟਰ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਉਸਦੇ ਖਿਲਾਫ ਚਲਾਨ ਪੇਸ਼ ਕੀਤਾ ਗਿਆ।

ਚਲਾਨ ਦੇ ਅਨੁਸਾਰ, ਜੋਗਾ ਨੇ ਹੀ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਹਰਿਆਣਾ ਦੇ ਬੋਲੈਰੋ ਮਾਡਿਊਲ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਅਤੇ ਦੀਪਕ ਮੁੰਡੀ ਦੇ ਠਹਿਰਨ ਦਾ ਪ੍ਰਬੰਧ ਕੀਤਾ ਸੀ। ਜੋਗਾ 2015 ਤੋਂ ਲਾਰੈਂਸ ਗੈਂਗ ਦਾ ਮੈਂਬਰ ਹੈ।

ਕਤਲ ਦੌਰਾਨ ਉਹ ਰਜਿੰਦਰ ਜੋਕਰ ਅਤੇ ਲਾਰੈਂਸ ਦੇ ਭਤੀਜੇ ਸਚਿਨ ਥਾਪਨ ਦੇ ਸੰਪਰਕ ਵਿੱਚ ਸੀ। ਗੋਲਡੀ ਬਰਾੜ ਦੇ ਕਹਿਣ ‘ਤੇ ਉਸ ਨੇ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਇਨ੍ਹਾਂ ਸ਼ੂਟਰਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਸੀ।

ਰਜਿੰਦਰ ਜੋਕਰ ਨੇ ਕੀਤਾ ਸੀ ਖੁਲਾਸਾ
ਪੁਲਿਸ ਅਨੁਸਾਰ ਜੋਗਿੰਦਰ ਸਿੰਘ ਉਰਫ਼ ਜੋਗਾ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਬੜਦੂਨਈ ਥਾਣਾ ਬਹਿਲ ਦਾ ਰਹਿਣ ਵਾਲਾ ਹੈ। 4 ਜੂਨ 2022 ਨੂੰ ਉਸ ਨੂੰ ਕਤਲ ਕੇਸ ਵਿੱਚ ਸ਼ਾਮਲ ਕੀਤਾ ਗਿਆ ਸੀ। ਰਜਿੰਦਰ ਸਿੰਘ ਜੋਕਰ ਨੇ ਪੁਲੀਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਮੂਸੇਵਾਲਾ ਕਤਲ ਕਾਂਡ ਵਿੱਚ ਜੋਗਿੰਦਰ ਸਿੰਘ ਜੋਗਾ ਵੀ ਸ਼ਾਮਲ ਸੀ। ਇਸ ਤੋਂ ਬਾਅਦ ਅਦਾਲਤ ਤੋਂ ਉਸ ਦੇ ਗ੍ਰਿਫਤਾਰੀ ਵਾਰੰਟ ਲਏ ਗਏ, ਪਰ ਉਹ ਫੜਿਆ ਨਹੀਂ ਜਾ ਸਕਿਆ। ਜਿਸ ਤੋਂ ਬਾਅਦ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ।

ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਸੀ ਜੋਗਾ
ਇਸ ਤੋਂ ਬਾਅਦ ਪੁਲਿਸ ਨੂੰ ਪਤਾ ਲੱਗਾ ਕਿ ਜੋਗਿੰਦਰ ਜੋਗਾ 31 ਮਈ 2023 ਨੂੰ ਗੁਰੂਗ੍ਰਾਮ ਦੇ ਭੌਂਡਸੀ ਵਿੱਚ ਦਰਜ ਇੱਕ ਡਕੈਤੀ ਅਤੇ ਅਸਲਾ ਐਕਟ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਹੈ। ਇਸ ਤੋਂ ਬਾਅਦ ਪੁਲਿਸ ਨੇ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਲੈ ਕੇ ਉਸ ਨੂੰ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *