Shah Rukh Khan news: ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਦਾਕਾਰ ਨੂੰ ਮਿਲੀ Y+ ਸੁਰੱਖਿਆ

ਮੁੰਬਈ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਵੱਡੀਆਂ ਹਸਤੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਹੁਣ ਇੱਕ ਵਾਰ ਫਿਰ ਧਮਕੀਆਂ…

ਮੁੰਬਈ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਵੱਡੀਆਂ ਹਸਤੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਹੁਣ ਇੱਕ ਵਾਰ ਫਿਰ ਧਮਕੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜਿੱਥੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ, ਉੱਥੇ ਹੀ ਹੁਣ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਵੀ ਧਮਕੀ ਦਿੱਤੀ ਗਈ ਹੈ।

ਇਸ ਦੌਰਾਨ, ਮਹਾਰਾਸ਼ਟਰ ਪੁਲਿਸ ਨੇ ਕਿਹਾ ਕਿ ਅਭਿਨੇਤਾ ਸ਼ਾਹਰੁਖ ਖਾਨ ਨੂੰ ਮਹਾਰਾਸ਼ਟਰ ਸਰਕਾਰ ਤੋਂ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਸਦੀ ਸੁਰੱਖਿਆ ਨੂੰ ਵਧਾ ਕੇ Y+ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਾਹਰੁਖ ਖਾਨ ਨੇ ਰਾਜ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਫਿਲਮ ‘ਪਠਾਨ’ ਅਤੇ ‘ਜਵਾਨ’ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਅਤੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਨੂੰ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਸੀ। ਇੰਨਾ ਹੀ ਨਹੀਂ ਨਰਿੰਦਰ ਮੋਦੀ ਨੂੰ ਧਮਕੀਆਂ ਦੇਣ ਦੇ ਨਾਲ-ਨਾਲ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਰਿਹਾਈ ਦੀ ਮੰਗ ਵੀ ਕੀਤੀ ਗਈ।

ਇਸੇ ਤਰ੍ਹਾਂ ਭਾਰਤੀ ਮੂਲ ਦੀ ਅਤੇ ਅਮਰੀਕਾ ਆਧਾਰਿਤ ਅੰਤਰਰਾਸ਼ਟਰੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜੈਸਮੀਨ ਜਿਵੇਂ ਹੀ ਦਿੱਲੀ ਏਅਰਪੋਰਟ ਪਹੁੰਚੀ ਤਾਂ ਉਸ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਲਾਈਵ ਪ੍ਰੋਗਰਾਮ ਵੀ ਕੀਤਾ ਸੀ। ਦੱਸਿਆ ਗਿਆ ਕਿ ਉਸ ਨੂੰ ਮਿਲੀ ਧਮਕੀ ‘ਚ ਕਿਹਾ ਗਿਆ ਸੀ ਕਿ ਉਸ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਕਤਲ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *