ਦੁੱਖਦਾਇਕ: ਕੈਨੇਡਾ ‘ਚ ਦਸੂਹਾ ਦੇ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ

ਕੈਨੇਡਾ: ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਚਿੰਤਾਂ ਦਾ ਵਿਸ਼ਾ ਹਨ। ਹੁਣ ਫਿਰ ਪੰਜਾਬ ਦੇ ਦਸੂਹਾ ਕਸਬੇ ਦੇ ਪਿੰਡ ਘੋਰਾ ਦੇ ਰਹਿਣ ਵਾਲੇ ਨੌਜਵਾਨ ਦੀ…

ਕੈਨੇਡਾ: ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਚਿੰਤਾਂ ਦਾ ਵਿਸ਼ਾ ਹਨ। ਹੁਣ ਫਿਰ ਪੰਜਾਬ ਦੇ ਦਸੂਹਾ ਕਸਬੇ ਦੇ ਪਿੰਡ ਘੋਰਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਦੇ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੋਜਵਾਨ ਦੀ ਪਛਾਣ ਕਰਨਵੀਰ ਸਿੰਘ ਪੁੱਤਰ  ਜਸਵੰਤ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਿਕ, ਕਰਨਵੀਰ ਸਿੰਘ ਕੈਨੇਡਾ ਦੇ ਟੋਰਾਂਟੋ ਵਿਚ ਇੰਨੀਂ ਦਿਨੀਂ ਰਹਿ ਰਿਹਾ ਸੀ ਅਤੇ ਕੰਮ ਕਰਦਾ ਸੀ। ਦੂਜੇ ਪਾਸੇ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਲਗਾਤਾਰ ਕੈਨੇਡਾ ਤੇ ਹੋਰਨਾਂ ਮੁਲਕਾਂ ਵਿਚ ਪੰਜਾਬੀ ਮੁੰਡਿਆਂ ਦੀਆਂ ਹਾਰਟ ਅਟੈਕ ਦੇ ਨਾਲ ਮੌਤਾਂ ਹੋ ਰਹੀਆਂ ਹਨ।

Leave a Reply

Your email address will not be published. Required fields are marked *