ਚੰਡੀਗੜ੍ਹ: ਜੰਮੂ ਕਸ਼ਮੀਰ ਪੁਲਿਸ ਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮੁੱਲਾਂਪੁਰ ਦਾਖਾ ਤੋਂ ਇੱਕ ਨਸ਼ਾ ਤਸਕਰ ਨੂੰ 38 ਜਾਅਲੀ ਵਾਹਨ ਨੰਬਰ ਪਲੇਟਾਂ ਅਤੇ 1 ਰਿਵਾਲਵਰ ਸਮੇਤ 4.94 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਵਰਨਣਯੋਗ ਹੈ ਕਿ ਇਹ ਅਪਰਾਧੀ ਜੰਮੂ ਵਿੱਚ ਹਾਲ ਹੀ ਵਿੱਚ ਬਰਾਮਦ ਹੋਈ 30 ਕਿਲੋ ਹੈਰੋਇਨ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ। ਪੁਲਿਸ ਵਲੋਂ ਜਾਂਚ ਚੱਲ ਰਹੀ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਲਿਜਾਇਆ ਜਾ ਰਿਹਾ ਹੈ। ਮੁਲਜ਼ਮ ਨੂੰ ਲੁਧਿਆਣਾ ਦੇ ਮੁੱਲਾਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਬੰਗਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
