ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਦਾ ਸਿਆਲਕੋਟ ‘ਚ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ: ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਸ਼ਾਹਿਦ ਲਤੀਫ ਦੀ ਬੁੱਧਵਾਰ ਨੂੰ ਪਾਕਿਸਤਾਨ ਦੇ ਸਿਆਲਕੋਟ ਵਿੱਚ…

ਨਵੀਂ ਦਿੱਲੀ: ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਸ਼ਾਹਿਦ ਲਤੀਫ ਦੀ ਬੁੱਧਵਾਰ ਨੂੰ ਪਾਕਿਸਤਾਨ ਦੇ ਸਿਆਲਕੋਟ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸ ਦੇਈਏ ਕਿ ਸ਼ਾਹਿਦ ਲਤੀਫ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (JeM) ਦਾ ਮੈਂਬਰ ਸੀ ਅਤੇ 2 ਜਨਵਰੀ 2016 ਨੂੰ ਪਠਾਨਕੋਟ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਸੀ। ਉਸ ਨੇ ਸਿਆਲਕੋਟ ਤੋਂ ਹਮਲੇ ਦਾ ਤਾਲਮੇਲ ਕੀਤਾ ਸੀ ਅਤੇ ਚਾਰ ਜੈਸ਼ ਅੱਤਵਾਦੀਆਂ ਨੂੰ ਪਠਾਨਕੋਟ ਭੇਜਿਆ ਸੀ। ਉਸ ਨੂੰ ਨਵੰਬਰ 1994 ਵਿੱਚ ਗੈਰਕਾਨੂੰਨੀ (ਸਰਗਰਮੀਆਂ) ਦੀ ਰੋਕਥਾਮ ਐਕਟ (ਯੂਏਪੀਏ) ਦੇ ਤਹਿਤ ਦਹਿਸ਼ਤਗਰਦੀ ਦੇ ਦੋਸ਼ਾਂ ਵਿੱਚ ਭਾਰਤ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਭਾਰਤ ਵਿਚ ਸਜ਼ਾ ਪੂਰੀ ਹੋਣ ਤੋਂ ਬਾਅਦ ਉਸਨੂੰ 2010 ਵਿਚ ਵਾਹਗਾ ਰਾਹੀਂ ਪਾਕਿਸਤਾਨ ਭੇਜ ਦਿੱਤਾ ਗਿਆ ਸੀ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਜਾਂਚ ਦਾ ਕਹਿਣਾ ਸੀ ਕਿ ਲਤੀਫ਼ 2010 ਵਿੱਚ ਰਿਹਾਈ ਤੋਂ ਬਾਅਦ ਪਾਕਿਸਤਾਨ ਵਿੱਚ ਜੇਹਾਦੀ ਫੈਕਟਰੀ ਵਿੱਚ ਵਾਪਸ ਚਲਾ ਗਿਆ ਸੀ। ਉਸ ਨੂੰ ਭਾਰਤ ਸਰਕਾਰ ਨੇ ਇੱਕ ਲੋੜੀਂਦੇ ਅੱਤਵਾਦੀ ਵਜੋਂ ਸੂਚੀਬੱਧ ਕੀਤਾ ਸੀ।

Leave a Reply

Your email address will not be published. Required fields are marked *