ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਨਹੀਂ ਜਾਵਾਂਗਾ: ਸੁਨੀਲ ਜਾਖੜ

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਨਾਲ ਬੁਲਾਈ ਮੀਟਿੰਗ ਨੂੰ ਲੈ ਕੇ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ…

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਨਾਲ ਬੁਲਾਈ ਮੀਟਿੰਗ ਨੂੰ ਲੈ ਕੇ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹ ਇਸ ਮੀਟਿੰਗ ਵਿੱਚ ਨਹੀਂ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਅਬੋਹਰ ਵਿੱਚ ਐੱਸਵਾਈਐਲ ਦੀ ਮੀਟਿੰਗ ਰੱਖੀ ਜਾਵੇ ਜਾਂ ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਮੀਟਿੰਗ ਰੱਖੀ ਜਾਵੇ।

ਸੁਨੀਲ ਜਾਖੜ ਦਾ ਕਹਿਣਾ ਹੈ ਕਿ SYL ਦੇ ਮੁੱਦੇ ਤੇ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਕਿ ਇਸ ਮੁੱਦੇ ਤੇ ਕਿ ਸਟੈਂਡ ਹੈ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ l ਜਿਸ ਸਮੇਂ ਸਮਝੌਤਾ ਹੋਇਆ ਸੀ ਉਸ ਸਮੇਂ ਪਾਣੀ ਕਿੰਨਾ ਸੀ ਅਤੇ ਅੱਜ ਪੰਜਾਬ ਕੋਲ ਕਿੰਨਾ ਪਾਣੀ ਹੈ ਇਸ ਤੇ ਵੀ ਗੱਲ-ਬਾਤ ਹੋਣੀ ਚਾਹੀਦੀ ਹੈ l ਮੁੱਖ ਮੰਤਰੀ ਵੱਲੋਂ ਕੀਤੇ ਟਵੀਟ ਦਾ ਜਵਾਬ ਦਿੰਦੇ ਕਿਹਾ ਕਿ ਉਸ ਸਮੇਂ ਬਲਰਾਮ ਜਾਖੜ1982 ਵਿੱਚ ਸੰਵਿਧਾਨ ਦੀ ਪੋਸਟ ਤੇ ਸਨl

Leave a Reply

Your email address will not be published. Required fields are marked *