ਅਗਨੀਵੀਰ ਸ਼ਹੀਦ ਦਾ ਅਪਮਾਨ: ਕਾਂਗਰਸ

ਚੰਡੀਗੜ੍ਹ:  ਪੰਜਾਬ ਦੇ ਮਾਨਸਾ ਤੋਂ ਹਾਲ ਹੀ ਵਿੱਚ ਭਰਤੀ ਹੋਏ ਇੱਕ ਅਗਨੀਵੀਰ ਅੰਮ੍ਰਿਤਪਾਲ ਸਿੰਘ, ਜਿਸਨੇ ਪਿਛਲੇ ਮਹੀਨੇ ਹੀ ਸਰਗਰਮ ਡਿਊਟੀ ਸ਼ੁਰੂ ਕੀਤੀ ਸੀ।  10 ਅਕਤੂਬਰ…

ਚੰਡੀਗੜ੍ਹ:  ਪੰਜਾਬ ਦੇ ਮਾਨਸਾ ਤੋਂ ਹਾਲ ਹੀ ਵਿੱਚ ਭਰਤੀ ਹੋਏ ਇੱਕ ਅਗਨੀਵੀਰ ਅੰਮ੍ਰਿਤਪਾਲ ਸਿੰਘ, ਜਿਸਨੇ ਪਿਛਲੇ ਮਹੀਨੇ ਹੀ ਸਰਗਰਮ ਡਿਊਟੀ ਸ਼ੁਰੂ ਕੀਤੀ ਸੀ।  10 ਅਕਤੂਬਰ ਨੂੰ ਜੰਮੂ-ਕਸ਼ਮੀਰ ਵਿੱਚ ਅਗਨੀਵੀਰ ਸ਼ਹੀਦ ਹੋ ਗਿਆ। ਉਸਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਉਸਦੇ ਪਿੰਡ ਕੋਟਲੀ ਕਲਾਂ ਵਿਖੇ ਹੋਇਆ। ਅੰਤਿਮ ਸੰਸਕਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਅਤੇ ਕਾਂਗਰਸ ਨੇ ਕੇਂਦਰ ਸਰਕਾਰ ਉੱਤੇ ਸਵਾਲ ਖੜ੍ਹੇ੍ ਕੀਤੇੇ ਕਿਉਂਕਿ ਅਗਨੀਵੀਰ ਨੂੰ ਫੌਜੀ ਸਨਮਾਨ ਨਹੀ ਦਿੱਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਕ ਅਗਨੀਵੀਰ ਅੰਮ੍ਰਿਤਪਾਲ ਸਿੰਘ 10 ਅਕਤੂਬਰ ਨੂੰ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਉਸ ਤੋਂ ਬਾਅਦ ਦੁੱਖ ਵਾਲੀ ਗੱਲ ਹੈ ਕਿ ਇਕ ਫੌਜੀ ਨੂੰ ਪ੍ਰਾਈਵੇਟ ਐਬੂਲੈਂਸ ਵਿੱਚ ਲਿਆਦਾ ਗਿਆ ਅਤੇ ਨਾ ਕਿ ਫੌਜੀ ਵਾਹਨ ਵਿੱਚ। ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਕੇਂਦਰ ਸਰਕਾਰ ਉ੍ਰੱਤੇ ਸਵਾਲ ਖੜ੍ਹੇ ਕੀਤੇ ਹਨ। ਕਾਂਗਰਸ ਦਾ ਕਹਿਣਾ ਹੈ ਕਿ  ਸ਼ਹੀਦ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਗਿਆ ਹੈ।

ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਵੀ ਸਵਾਲ ਖੜ੍ਹੇ ਕੀਤੇ ਹਨ। ਹਰਸਿਮਰਤ ਕੌਰ ਬਾਦਲ ਨੇ ਟਵੀਟ ਵਿੱਚ ਲਿਖਿਆ ਹੈ ਕਿ ਇਹ ਜਾਣ ਕੇ ਹੈਰਾਨੀ ਹੋਈ ਕਿ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰ ਅੰਮ੍ਰਿਤਪਾਲ ਸਿੰਘ ਦਾ ਬਿਨਾਂ ਕਿਸੇ ਫੌਜੀ ਗਾਰਡ ਆਫ ਆਨਰ ਦੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਅਤੇ ਇੱਥੋਂ ਤੱਕ ਕਿ ਉਸ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਰਿਵਾਰ ਵੱਲੋਂ ਇੱਕ ਨਿੱਜੀ ਐਂਬੂਲੈਂਸ ਵਿੱਚ ਉਸ ਦੇ ਜੱਦੀ ਪਿੰਡ ਮਾਨਸਾ ਲਿਆਂਦਾ ਗਿਆ। ਪਤਾ ਲੱਗਾ ਹੈ ਕਿ ਅਜਿਹਾ ਇਸ ਲਈ ਹੋਇਆ ਕਿਉਂਕਿ ਅੰਮ੍ਰਿਤਪਾਲ # ਅਗਨੀਵੀਰ ਸੀ। ਸਾਨੂੰ ਆਪਣੇ ਸਾਰੇ ਸੈਨਿਕਾਂ ਦਾ ਬਣਦਾ ਸਤਿਕਾਰ ਕਰਨਾ ਚਾਹੀਦਾ ਹੈ। 

Leave a Reply

Your email address will not be published. Required fields are marked *