Crime News: ਜਲੰਧਰ ‘ਚ ਦੋਹਰਾ ਕਤਲ ਕਾਂਡ, ਘਰ ‘ਚ ਦਾਖਲ ਹੋ ਕੇ ਮਾਂ-ਧੀ ਨੂੰ ਗੋਲੀ ਮਾਰੀ

ਜਲੰਧਰ : ਜਲੰਧਰ ਦੇ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਭੋਜੋਵਾਲ ਵਿਖੇ ਅੱਜ ਅਣਪਛਾਤੇ ਵਿਅਕਤੀਆਂ ਨੂੰ ਘਰ ਅੰਦਰ ਵੜ ਕੇ ਗੋਲ਼ੀਆਂ ਮਾਰ ਕੇ ਮਾ-ਧੀ ਦੀ ਹੱਤਿਆ ਕਰ…

ਜਲੰਧਰ : ਜਲੰਧਰ ਦੇ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਭੋਜੋਵਾਲ ਵਿਖੇ ਅੱਜ ਅਣਪਛਾਤੇ ਵਿਅਕਤੀਆਂ ਨੂੰ ਘਰ ਅੰਦਰ ਵੜ ਕੇ ਗੋਲ਼ੀਆਂ ਮਾਰ ਕੇ ਮਾ-ਧੀ ਦੀ ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਹਮਲਾਵਰਾਂ ਨੇ ਦੋਵਾਂ ਦੀਆਂ ਲਾਸ਼ਾਂ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਦਾ ਪਤਾ ਲਗਦਿਆਂ ਹੀ ਐੱਸਐੱਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਮਲਾਵਰ ਅਣਪਛਾਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ।

ਮ੍ਰਿਤਕਾ ਦੇ ਪਤੀ ਜਗਤਾਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਉਨ੍ਹਾਂ ਦੇ ਘਰ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਪਤਨੀ ਰਣਜੀਤ ਕੌਰ ਤੇ ਧੀ ਪ੍ਰੀਤੀ (33 ਸਾਲ) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਅਮਰੀਕਾ ਰਹਿੰਦੇ ਆਪਣੇ ਜਵਾਈ ‘ਤੇ ਹਮਲਾ ਕਰਵਾਉਣ ਦਾ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਪਤਾਰਾ ਵਿਖੇ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਦੇ ਚੁੱਕੇ ਹਨ।

Leave a Reply

Your email address will not be published. Required fields are marked *