CM ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਸਮਤਕ, ਨਸ਼ਾ ਵਿਰੁੱਧ ਸਰਕਾਰ ਦੀ ਵੱਡੀ ਮੁਹਿੰਮ

CM Bhagwant mann : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ…

CM Bhagwant mann : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ ਗਏ  ਹਨ। ਫਿਲਹਾਲ ਉਹ ਹਰਿਮੰਦਰ ਸਾਹਿਬ ਵਿਖੇ  ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਉਹ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਉਦਘਾਟਨ ਕਰਨ ਜਾ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਖੇਡਾਂ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਨਸ਼ਾ ਖ਼ਤਮ ਕਰਨ ਲਈ ਨਸ਼ਾ ਵਿਰੁੱਧ ਮੁਹਿੰਮ ਚਲਈ ਗਈ ਹੈ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਸਫ਼ਲਤਾ ਦਾ ਸਭ ਤੋਂ shorctcut ਰਸਤਾ ਮਿਹਨਤ ਹੈ ਕਿਉਂਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ’। ਸਰਕਾਰ ਨੂੰ ਲੋਕਾਂ ਦੀ ਲੋੜ ਹੈ। ਅਸੀ ਂਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ। ਲੋਕਾਂ ਨੇ ਸਾਨੂੰ ਜੋ ਵੀ ਜ਼ਿੰਮਵਾਰੀ ਦਿੱਤੀ ਹੈ ਉਸ ਨੂੰ ਬਾਖ਼ੂਬੀ ਨਾਲ ਨਿਭਾਵਾਂਗੇ। ਅਸੀਂ ਇਸ ਮੁਹਿੰਮ ਨੂੰ ‘ਹਰ ਪਿੰਡ ਹਰ ਗਲੀ, ਹਰ ਘਰ’ ਲੈ ਕੇ ਜਾਵਾਂਗੇ।

CM ਭਗਵੰਤ ਮਾਨ ਨੇ ਕਿਹਾ ਕਿ ਸਾਡਾ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਸਾਡੇ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿੱਚ ਖ਼ਜਾਨਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਵਾਕਾਥਨ ਨਾਲ ਹੋਵੇਗੀ। ਦਰਅਸਲ ਅੱਜ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ 35 ਹਜ਼ਾਰ ਬੱਚਿਆਂ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨਗੇ। ਪੰਜਾਬ ਸਰਕਾਰ ਹੋਪ ਇਨੀਸ਼ੀਏਟਿਵ ਸ਼ੁਰੂ ਕਰੇਗੀ। ਨਸ਼ਾ ਛੁਡਾਊ ਦੀ ਵਿਸ਼ਾਲ ਮੁਹਿੰਮ ਪ੍ਰਾਰਥਨਾ, ਸੰਕਲਪ ਅਤੇ ਖੇਡ ਦੇ ਥੀਮ ਰਾਹੀਂ ਸ਼ੁਰੂ ਹੋਵੇਗੀ। 

Leave a Reply

Your email address will not be published. Required fields are marked *